
ਸਰਦੂਲਗੜ 28 ਜੁਲਾਈ ਸਾਰਾ ਯਹਾਂ/(ਬਲਜੀਤ ਪਾਲ): ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਰਮਦਿੱਤੇਵਾਲਾ ਵਿਖੇ ਯੂਥ ਵਰਕਰਾਂ ਦੀ ਇਕ ਪਲੇਠੀ ਮੀਟਿੰਗ 31ਜੁਲਾਈ ਦਿਨ ਸ਼ਨੀਵਾਰ ਨੂੰ ਕੀਤੀ ਜਾ ਰਹੀ ਹੈ।ਜਿਸ ਨੂੰ ਸੰਬੋਧਨ ਕਰਨ ਲਈ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਮਨਪ੍ਰੀਤ ਸਿੰਘ ਤਲਵੰਡੀ ਵਿਸ਼ੇਸ ਤੌਰ ਤੇ ਪਹੁੰਚ ਰਹੇ ਹਨ। ਇਨਾਂ ਗੱਲਾਂ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਖਹਿਰਾ ਝੁਨੀਰ ਨੇ ਕੀਤਾ। ਉਨਾਂ ਕਿਹਾ ਕਿ ਇਸ ਪਲੇਠੀ ਮੀਟਿੰਗ ਨੂੰ ਲੈ ਕੇ ਯੂਥ ਵਰਕਰਾਂ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਅਤੇ ਇਸ ਮੀਟਿੰਗ ਵਿਚ ਵੱਧ ਤੋਂ ਵੱਧ ਯੂਥ ਵਰਕਰਾਂ ਨੂੰ ਪਹੁੰਚਣ ਲਈ ਪਿੰਡਾਂ ਵਿਚ ਲਾਮਬੰਦ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਦੀ ਇਹ ਪਲੇਠੀ ਮੀਟਿੰਗ ਵੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿਚ ਇਤਿਹਾਸਕ ਹੋ ਕੇ ਨਿੱਬੜੇਗੀ ਅਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਵਿੱਚ ਸਰਕਾਰ ਬਣਾਉਣ ਚ ਵਿਸ਼ੇਸ ਯੋਗਦਾਨ ਪਾਏਗੀ। ਇਸ ਮੀਟਿੰਗ ਵਿਚ ਯੂਥ ਆਗੂਆਂ ਤੋਂ ਇਲਾਵਾ ਮਨਜੀਤ ਸਿੰਘ ਬੱਪੀਆਣਾ, ਸੁਖਵਿੰਦਰ ਸਿੰਘ ਔਲਖ, ਮਿੱਠੂ ਸਿੰਘ ਕਾਹਨੇਕੇ ,ਕੌਰ ਸਿੰਘ ਖਾਰਾ, ਮਲਕੀਤ ਸਿੰਘ ਸਮਾਓ, ਗੁਰਵਿੰਦਰ ਸਿੰਘ, ਬਲਕਾਰ ਸਿੰਘ ਝੰਡੂਕੇ ਆਦਿ ਵਿਸ਼ੇਸ ਤੌਰ ਤੇ ਪਹੁੰਚਣਗੇ।
ਕੈਪਸ਼ਨ: ਸਰਪੰਚ ਗੁਰਸੇਵਕ ਸਿੰਘ ਖਹਿਰਾ ਝਨੀਰ ਦੀ ਤਸਵੀਰ।
