*ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ‘ਤੇ ਹਮਲਾ , ਬੰਦੀ ਸਿੰਘਾਂ ਲਈ ਲਾਏ ਧਰਨੇ ‘ਚ ਪਹੁੰਚੇ ਸੀ*

0
12

(ਸਾਰਾ ਯਹਾਂ/ਬਿਊਰੋ ਨਿਊਜ਼ )  : ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਉੱਪਰ ਹਮਲਾ ਹੋਇਆ ਹੈ। ਉਹ ਇੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਆਏ ਸੀ।  ਇਸ ਦੌਰਾਨ ਕੁਝ ਲੋਕਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ‘ਤੇ ਪਥਰਾਅ ਕੀਤਾ ਹੈ। ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਟੁੱਟ ਗਏ ਹਨ।

ਇਹ ਘਟਨਾ ਇਸ ਸਮੇਂ ਵਾਪਰੀ, ਜਦੋਂ ਹਰਜਿੰਦਰ ਸਿੰਘ ਧਾਮੀ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ‘ਚ ਸ਼ਾਮਲ ਹੋਣ ਲਈ ਪਹੁੰਚੇ ਸਨ। ਦੱਸ ਦੇਈਏ ਕਿ ਇਨ੍ਹਾਂ ਸਿੱਖ ਜਥੇਬੰਦੀਆਂ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।  

ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਪਿਛਲੇ ਕਈ ਦਿਨਾਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲੇ ਤੇ ਗੁੰਮ ਹੋਏ ਸਰੂਪਾਂ ਦੇ ਮਾਮਲੇ ਵਿਚ ਇਨਸਾਫ ਲਈ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਹਰਜਿੰਦਰ ਸਿੰਘ ਧਾਮੀ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਜਿੱਥੇ ਉਨ੍ਹਾਂ ’ਤੇ ਪ੍ਰਦਰਸ਼ਨਕਾਰੀਆਂ ਵਲੋਂ ਹਮਲਾ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਧਾਮੀ ਮੋਹਾਲੀ-ਚੰਡੀਗੜ੍ਹ ਬਾਰਡਰ ਸਥਿਤ ਕੌਮੀ ਇਨਸਾਫ਼ ਮੋਰਚਾ ‘ਚ ਆਪਣੀ ਹਾਜ਼ਰੀ ਲਵਾਉਣ ਪਹੁੰਚੇ ਸਨ। ਇਸ ਦੌਰਾਨ ਮੋਰਚੇ ‘ਚ ਸ਼ਾਮਲ ਕੁਝ ਲੋਕਾਂ ਵੱਲੋਂ ਪਹਿਲਾਂ ਤਾਂ ਹਰਜਿੰਦਰ ਸਿੰਘ ਧਾਮੀ ਦਾ ਤਿੱਖਾ ਵਿਰੋਧ ਕੀਤਾ ਤੇ ਬਾਅਦ ਵਿੱਚ ਉਨ੍ਹਾਂ ਦੀ ਗੱਡੀ ’ਤੇ ਪਥਰਾਅ ਕਰ ਦਿੱਤਾ ਗਿਆ ਤੇ ਗੱਡੀ ਦੇ ਸ਼ੀਸ਼ਿਆਂ ਦੀ ਭੰਨਤੋੜ ਕੀਤੀ ਗਈ ਹੈ। ਇਸ ਦੌਰਾਨ ਧਾਮੀ ਦੀ ਗੱਡੀ ਦਾ ਪਿਛਲਾ ਸ਼ੀਸ਼ਾ ਟੁੱਟ ਗਿਆ। 

NO COMMENTS