
ਪਟਿਆਲਾ 05,ਅਗਸਤ (ਸਾਰਾ ਯਹਾਂ/ਬਿਊਰੋ ਰਿਪੋਰਟ ): ਪੁਰਸ਼ ਹਾਕੀ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਨੇ ਪੰਜਾਬੀ ਖਿਡਾਰੀਆਂ ਲਈ ਇੱਕ-ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ, ਉੱਥੇ ਹੀ ਐਸਜੀਪੀਸੀ ਨੇ ਪੂਰੀ ਟੀਮ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।
ਐਜੀਪੀਸੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਇਹ ਐਲਾਨ ਕੀਤਾ। ਉਹ ਅੱਜ ਪਟਿਆਲਾ ਸਥਿਤ ਗੁਰਦੁਆਰਾ ਸਾਹਿਬ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਅੱਜ ਹਾਕੀ ਟੀਮ ਨੂੰ ਮੁਬਾਰਕਬਾਦ ਦਿੰਦੇ ਹਨ ਜਿਸ ਨੇ 41 ਸਾਲ ਬਾਅਦ ਕੋਈ ਮੈਡਲ ਓਲੰਪਿਕ ਦੇ ਹਾਕੀ ਵਿੱਚ ਜਿੱਤਿਆ।
ਇਸ ਦੇ ਨਾਲ ਜਿਨ੍ਹਾਂ ਕੁੜੀਆਂ ਨੇ ਭਾਰਤ ਲਈ ਮੈਡਲ ਤੇ ਵਧੀਆ ਪ੍ਰਦਰਸ਼ਨ ਕੀਤਾ, ਉਨ੍ਹਾਂ ਨੂੰ 5 5 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਐਸਜੀਪੀਸੀ ਆਪਣੇ ਤੌਰ ਉੱਤੇ ਵੀ ਖੇਡਾਂ ਨੂੰ ਪ੍ਰਫੁੱਲਿਤ ਕਰਦੀ ਹੈ।
ਪੰਜਾਬ ਸਰਕਾਰ ਹਰ ਖਿਡਾਰੀ ਨੂੰ ਦੇਵੇਗੀ 1-1 ਕਰੋੜ
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ (Rana Gurmeet Singh Sodhi) ਨੇ ਭਾਰਤੀ ਪੁਰਸ਼ ਹਾਕੀ (Indian Man’s Hockey) ਟੀਮ ਵਿੱਚ ਪੰਜਾਬ ਦੇ ਖਿਡਾਰੀਆਂ (Punjab Players) ਲਈ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ ਕੀਤਾ ਹੈ। ਭਾਰਤ ਨੇ ਵੀਰਵਾਰ ਨੂੰ ਟੋਕੀਓ ਉਲੰਪਿਕਸ (Olympics) ਵਿੱਚ ਜਰਮਨੀ ਉੱਤੇ 5-4 ਦੀ ਰੋਮਾਂਚਕ ਜਿੱਤ ਤੋਂ ਬਾਅਦ ਕਾਂਸੀ ਦਾ ਤਮਗ਼ਾ ਜਿੱਤਿਆ ਹੈ।
ਇਸ ਨਾਲ ਦੇਸ਼ ਨੂੰ 40 ਸਾਲਾਂ ਤੋਂ ਵੱਧ ਸਮੇਂ ਬਾਅਦ ਓਲੰਪਿਕ ਵਿੱਚ ਹਾਕੀ ਦੀ ਖੇਡ ਲਈ ਕੋਈ ਮੈਡਲ ਮਿਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਰਾਜ ਦੇ ਖਿਡਾਰੀਆਂ ਨੂੰ ਹਾਕੀ ਦੀ ਖੇਡ ਲਈ ਹੋਰ ਉਤਸ਼ਾਹਿਤ ਕਰਨ ਵਾਸਤੇ ਇਹ ਕਦਮ ਚੁੱਕਿਆ ਹੈ।
