*ਸ਼੍ਰੌਮਣੀ ਅਕਾਲੀ ਦਲ ਕਿਸਾਨਾਂ ਨਾਲ ਖੜ੍ਹਾ ਹੈ ਚੱਟਾਨ ਵਾਂਗ: ਬੀਬਾ ਬਾਦਲ*

0
52

ਬੁਢਲਾਡਾ 17 ਅਗਸਤ(ਸਾਰਾ ਯਹਾਂ/ਅਮਨ ਮਹਿਤਾ) —– ਸ਼੍ਰੌਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਨਾਂ ਦੇ ਹਿੱਤਾਂ ਲਈ ਸੰਘਰਸ਼ ਕੀਤਾ ਹੈ ਅਤੇ ਅਕਾਲੀ ਸਰਕਾਰ ਸਮੇਂ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕੱਢੇ ਗਏ ਹਨ। ਇਸੇ ਲਈ ਹੀ ਸ਼੍ਰੌਮਣੀ ਅਕਾਲੀ ਦਲ ਨੂੰ ਕਿਸਾਨਾਂ, ਮਜਦੂਰਾਂ ਦੀ ਪਾਰਟੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਰਾਮਨਗਰ ਭੱਠਲ, ਮੱਲ ਸਿੰਘ ਵਾਲਾ ਅਤੇ ਕੁਲਵਿੰਦਰ ਸਿੰਘ ਰੱਲੀ ਦੇ ਗ੍ਰੀਹ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਜੋ ਕੁਝ ਲੋਕ ਮੇਰਾ ਪਿੰਡਾਂ ਵਿੱਚ ਵਿਰੋਧ ਕਰ ਰਹੇ ਹਨ। ਅਸਲ ਵਿੱਚ ਇਹ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਵਰਕਰ ਕਿਸਾਨੀ ਸੰਘਰਸ਼ ਦੀ ਆੜ ਵਿੱਚ ਸਿਆਸੀ ਰੋਟੀਆਂ ਸੇਕ ਰਹੇ ਹਨ। ਜਦੋਂਕਿ ਪੰਜਾਬ ਦੇ ਹੀ ਨਹੀਂ ਸਮੁੱਚੇ ਦੇਸ਼ ਦੇ ਕਿਸਾਨ ਇਸ ਗੱਲ ਨੂੰ ਭਲੀ ਭਾਂਤੀ ਜਾਣਦੇ ਹਨ ਕਿ ਜਦੋਂ ਕੇਂਦਰ ਸਰਕਾਰ ਨੇ ਕਾਲੇ ਬਿੱਲਾਂ ਨੂੰ ਲੈ ਕੇ ਅੜੀਅਲ ਰਵੱਈਆ ਮੋਦੀ ਸਰਕਾਰ ਨੇ ਆਪਣਾ ਲਿਆ ਸੀ। ਉਸੇ ਸਮੇਂ ਹੀ ਸ਼੍ਰੌਮਣੀ ਅਕਾਲੀ ਦਲ ਨੇ ਕੇਂਦਰ ਦੀ ਕੁਰਸੀ ਨੂੰ ਲੱਤ ਨਹੀਂ ਮਾਰੀ ਬਲਕਿ ਭਾਜਪਾ ਨਾਲ ਸਿਆਸੀ ਗਠਜੋੜ ਤੋੜ ਕੇ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇ ਹੋ ਗਏ। ਪਰ ਅੱਜ ਕੁਝ ਸਿਆਸੀ ਪਾਰਟੀਆਂ ਦੇ ਵਰਕਰ ਸ਼੍ਰੌਮਣੀ ਅਕਾਲੀ ਦਲ ਦੀ ਚੜ੍ਹਤ ਤੋਂ ਬੁਖਲਾਹਟ ਵਿੱਚ ਆ ਕੇ ਅਜਿਹੀਆਂ ਘਿਨੋਣੀਆਂ ਕਾਰਵਾਈਆਂ ਕਰ ਰਹੇ ਹਨ। ਇਸ ਮੌਕੇ ਜਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ, ਯੂਥ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਯੂਥ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਕੁਲਵਿੰਦਰ ਸਿੰਘ ਚਹਿਲ, ਜਥੇਦਰ ਬਲਵਿੰਦਰ ਸਿੰਘ ਪਟਵਾਰੀ, ਜਥੇਦਾਰ ਬੱਲਮ ਸਿੰਘ ਕਲੀਪੁਰ, ਐੱਸ.ਓ.ਆਈ ਮਾਲਵਾ ਜੋਨ-3 ਦੇ ਪ੍ਰਧਾਨ ਮਨਦੀਪ ਸਿੰਘ ਗੁੜਥੜੀ, ਜਸਵੀਰ ਸਿੰਘ ਜੱਸੀ ਬਾਬਾ, ਜਸਪਾਲ ਸਿੰਘ ਗੁੜੱਦੀ, ਦਰਸ਼ਨ ਸਿੰਘ ਰੱਲੀ, ਜਥੇਦਰ ਅਮਰਜੀਤ ਸਿੰਘ, ਜੋਗਾ ਸਿੰਘ ਬੋਹਾ, ਦਿਲਰਾਜ ਸਿੰਘ ਰਾਜੂ, ਬਲਵਿੰਦਰ ਸਿੰਘ ਮੱਲ ਸਿੰਘ ਵਾਲਾ, ਨਰਸੋਤਮ ਸਿੰਘ ਭੋਲਾ ਬੋਹਾ, ਮੇਲਾ ਸਿੰਘ ਰੱਲੀ, ਮਨਮਿੰਦਰ ਸਿੰਘ ਫੱਲੂਵਾਲਾ ਡੋਡ, ਮਨਦੀਪ ਸਿੰਘ ਗੰਢੂ, ਜਸਪਾਲ ਸਿੰਘ ਗੰਢੂੂ, ਸੁਖਵਿੰਦਰ ਸਿੰਘ ਹੜੌਲੀ, ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

LEAVE A REPLY

Please enter your comment!
Please enter your name here