ਮਾਨਸਾ, 7 ਦਸੰਬਰ (ਸਾਰਾ ਯਹਾਂ/ਜੋਨੀ ਜਿੰਦਲ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 19 ਦਸੰਬਰ ਨੂੰ ਚੈਕਮੇਟ ਸਕਿਊਰਟੀ ਸਰਵਿਸਿਜ਼ ਪ੍ਰਾਈਵੇਟ ਲਿਮਿਟਡ ਵੱਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਅਤੇ 12ਵੀਂ ਪਾਸ ਲੜਕੇ ਅਤੇ ਸੇਵਾਮੁਕਤ ਜਵਾਨਾਂ ਦੀ ਲੋੜ ਹੈ। ਉਮਰ ਸੀਮਾ 19 ਤੋਂ 35 ਸਾਲ ਅਤੇ ਸੇਵਾਮੁਕਤ ਜਵਾਨਾਂ ਲਈ ਉਮਰ ਸੀਮਾ 19 ਤੋਂ 55 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁੱਟ 7 ਇੰਚ ਭਾਰ 50 ਕਿੱਲੋ ਹੋਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੇਟ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਪਹੁੰਚਣ। ਇੰਟਰਵਿਊ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੇਵਾ ਕੇਂਦਰ ਦੇ ਉਪਰ) 10 ਵਜੇ ਪਹੁੰਚਿਆ ਜਾਵੇ। ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12500/- ਤੋਂ 25000/- ਰੁਪਏ ਦਿੱਤੀ ਜਾਵੇਗੀ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 98728-43957, 98729-83531 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।