*ਸਕੂਲਾਂ ਵਿੱਚ ਮਲੇਰੀਆ ਜਾਗਰੂਕਤਾ ਕੈਂਪ ਲਗਾਏ*

0
17

ਮਾਨਸਾ, 21 ਅਪ੍ਰੈਲ  (ਸਾਰਾ ਯਹਾਂ/ ਔਲਖ ) ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ 18 ਤੋਂ 25 ਅਪ੍ਰੈਲ ਤੱਕ ਮਲੇਰੀਆ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਮਾਨਸਾ ਜ਼ਿਲ੍ਹੇ ਵਿੱਚ ਸਿਵਲ ਸਰਜਨ ਡਾਕਟਰ ਹਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਅਰਸ਼ਦੀਪ ਸਿੰਘ ਸਮੇਤ ਸਮੂਹ ਐਨ ਵੀ ਬੀ ਡੀ ਸੀ ਪੀ ਬ੍ਰਾਂਚ ਟੀਮ ਦੀ ਅਗਵਾਈ ਵਿੱਚ ਪਿੰਡਾਂ ਵਿਚ ਮਲੇਰੀਆ ਜਾਗਰੂਕਤਾ ਫੈਲਾਉਣ ਲਈ ਵੱਖ ਵੱਖ ਪ੍ਰੋਗਰਾਮ ਉਲੀਕੇ ਗਏ ਹਨ ਜਿਨ੍ਹਾਂ ਵਿੱਚ ਸਕੂਲਾਂ ਵਿੱਚ ਸੈਮੀਨਾਰ, ਕੰਪੀਟੀਸ਼ਨ, ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਆਉਟ ਰੀਚ ਫੀਵਰ ਸਰਵੇ ਕਰਵਾਇਆ ਜਾ ਰਿਹਾ ਹੈ ਅਤੇ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਦਾ ਮੁਆਇਨਾ ਕੀਤਾ ਜਾ ਰਿਹਾ ਹੈ।   ਸੀ ਐਚ ਸੀ ਖਿਆਲਾ ਕਲਾਂ ਤਹਿਤ ਅੱਜ ਐਸ ਐਮ ਓ ਡਾ ਹਰਦੀਪ ਸ਼ਰਮਾ ਦੀ ਰਹਿਨੁਮਾਈ ਹੇਠ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿਖਏ ਮਲੇਰੀਆ ਜਾਗਰੂਕਤਾ ਕੈਂਪ ਲਗਾਏ ਗਏ। ਪਿੰਡ ਉੱਭਾ, ਬੁਰਜ ਢਿੱਲਵਾਂ, ਤਾਮਕੋਟ, ਭੈਣੀ ਬਾਘਾ, ਦਲੇਲ ਸਿੰਘ ਵਾਲਾ, ਢੈਪਈ, ਬਰਨਾਲਾ, ਜਵਾਹਰਕੇ ਸਕੂਲਾਂ ਵਿੱਚ ਬੱਚਿਆਂ ਦੇ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਜਗਦੀਸ਼ ਸਿੰਘ, ਗੁਰਜੰਟ ਸਿੰਘ , ਸੁਖਪਾਲ ਸਿੰਘ, ਲੀਲਾ ਰਾਮ, ਇਕਬਾਲ ਸਿੰਘ, ਨਿਰਮਲ ਸਿੰਘ, ਪ੍ਰਿੰਸੀਪਲ ਅਵਤਾਰ ਸਿੰਘ, ਸੁਖਵਿੰਦਰ ਸਿੰਘ, ਕਮਲਜੀਤ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।

NO COMMENTS