ਮਾਨਸਾ, 05 ਫਰਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੜਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ•ਾ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਏ.ਐਸ.ਆਈ. ਸ਼੍ਰੀ ਸੁਰੇਸ਼ ਕੁਮਾਰ (ਪ੍ਰੇਮੀ) ਦੀ ਅਗਵਾਈ ਵਿੱਚ ਦੀ ਕੈਂਬਰਿਜ ਸਕੂਲ ਮਾਨਸਾ ਵਿਖੇ ਕੈਂਪ ਲਗਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੈ੍ਰਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸੜਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਅਤੇ ਇੰਨ•ਾਂ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਟੈ੍ਰਫ਼ਿਕ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ।
ਉਨਾਂ ਦੱਸਿਆ ਕਿ ਬੱਚਿਓ ਤੁਸੀਂ ਆਪਣੇ ਮਾਤਾ/ ਪਿਤਾ ਨੂੰ ਹੈਲਮੇਟ ਅਤੇ ਸੀਟ ਬੈਲਟ ਦੇ ਫਾਇਦਿਆਂ ਬਾਰੇ ਆਪੋ ਆਪਣੇ ਘਰ ਜਾ ਜੇ ਜਰੂਰ ਦੱਸਣਾ। ਉਨਾਂ ਦੱਸਿਆ ਕਿ ਸਾਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਅਤੇ ਚਾਰ ਪਹੀਆ ਵਾਹਨ ਚਲਾਉਣ ਸਮੇਂ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਬਿਨ•ਾਂ ਹੈਲਮੇਟ ਅਤੇ ਸਮੇਂ ਸੀਟ ਬੈਲਟ ਦੀ ਵਰਤੋਂ ਨਾ ਕਰਨ ਕਰਕੇ ਹਾਦਸੇ ਦੌਰਾਨ 40 ਫੀਸਦੀ ਮੌਤਾਂ ਹੋ ਜਾਂਦੀਆਂ ਹਨ। ਉਨਾਂ ਦੱਸਿਆ ਕਿ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਨਾਲ 70 ਫੀਸਦੀ ਸੁਰੱਖਿਆ ਰਹਿੰਦੀ ਹੈ। ਉਨਾਂ ਕਿਹਾ ਕਿ ਸੜਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਰਹਿਣ ਦੀ ਜ਼ਰੂਰਤ ਹੈ।ਅੰਤ ਵਿੱਚ ਸੁਰੇਸ਼ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸੜਕਾਂ ’ਤੇ ਲਗਾਈਆਂ ਲਾਈਨਾਂ, ਹੈਲਮੇਟ ਅਤੇ ਸੀਟ ਬੈਲਟ ਲਗਾਉਣ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਉਨਾਂ ਦੱਸਿਆ ਕਿ ਮੁਹਿੰਮ ਤਹਿਤ ਵਾਹਨਾਂ ਪਿੱਛੇ ਰਿਫਲੈਕਟਰ ਲਗਾਏ ਹੋਣੇ ਬਹੁਤ ਜਰੂਰੀ ਹਨ, ਤਾਂ ਜੋ ਧੁੰਦ ਜਾਂ ਰਾਤ ਸਮੇਂ ਇਨਾਂ ਰਿਫ਼ਲੈਕਟਰਾਂ ਦੀ ਚਮਕ ਨਾਲ ਵਾਹਨ ਦਾ ਪਤਾ ਲੱਗ ਸਕੇ ਅਤੇ ਕਿਸੇ ਵੀ ਅਣਸੁਖਾਵੀਂ ਦੁਰਘਟਨਾ ਨੂੰ ਰੋਕਿਆ ਜਾ ਸਕੇ। ਬੱਚਿਆਂ ਅਤੇ ਸਮੂਹ ਅਧਿਆਪਕਾਂ ਨੂੰ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕ ਸਟਾਫ਼ ਹਾਜਰ ਸਨ।