
ਚੰਡੀਗੜ੍ਹ, 30 ਜੁਲਾਈ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਗਵਾਹ ਬਣੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਅਤੇ ਅਧਿਆਪਕ ਨੂੰ ਉਤਮ ਤਕਨੀਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੇ ਚਲਦਿਆਂ ਵਿਦਿਆਰਥੀਆਂ ਨੂੰ ਵੱਖ ਵੱਖ ਸਿੱਖਿਆ ਸੰਸਥਾਵਾਂ, ਉਦਯੋਗਿਕ ਇਕਾਈਆਂ ਅਤੇ ਇਸਰੋ ਵਰਗੀਆਂ ਸੰਸਥਾਵਾਂ ਦਾ ਦੌਰਾ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ।
