ਸਕੂਲ ਖੋਲ੍ਹਣ ਬਾਰੇ ਜਲਦ ਆਵੇਗਾ ਵੱਡਾ ਫੈਸਲਾ

0
351

ਨਵੀਂ ਦਿੱਲੀ  (ਸਾਰਾ ਯਹਾ) : ਕੋਵਿਡ-19 ਮਹਾਮਾਰੀ ਭਾਰਤ ਵਿੱਚ ਦਿਨੋ-ਦਿਨ ਵਧਦੀ ਦਿਖਾਈ ਦੇ ਰਹੀ ਹੈ, ਪਰ ਨਾਲ ਹੀ ਤਾਲਾਬੰਦੀ ਖੋਲ੍ਹਣ ਯਾਨੀ ਅਨਲੌਕ 2.0 ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸੇ ਤਹਿਤ ਹੀ ਵਿੱਦਿਅਕ ਸੰਸਥਾਵਾਂ ਬਾਰੇ ਫੈਸਲਾ ਕੀਤਾ ਜਾਣਾ ਹੈ।

ਸਕੂਲ ਖੋਲ੍ਹਣ ਬਾਰੇ ਸੂਬਿਆਂ ਨਾਲ ਸਹਿਮਤੀ ਬਣਾਉਣ ਲਈ ਕੇਂਦਰੀ ਮਨੁੱਖੀ ਸਰੋਤ ਮੰਤਰਾਲਾ ਦੇ ਸਕੂਲੀ ਸਿੱਖਿਆ ਸਕੱਤਰ ਨੇ ਵੱਖ-ਵੱਖ ਸੂਬਿਆਂ ਦੇ ਸਿੱਖਿਆ ਅਧਿਕਾਰੀਆਂ ਨਾਲ ਬੈਠਕ ਕਰਨੀ ਹੈ। ਉਮੀਦ ਹੈ ਕਿ ਕੇਂਦਰ ਤੇ ਸੂਬਿਆਂ ਸਕੂਲ ਮੁੜ ਤੋਂ ਖੋਲ੍ਹਣ ਬਾਰੇ ਕੋਈ ਸਹਿਮਤੀ ਬਣ ਸਕਦੀ ਹੈ। ਹਾਲਾਂਕਿ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਦੇ ਹੱਥ ਹੈ ਪਰ ਕੇਂਦਰ ਸਰਕਾਰ ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦੀ ਹੈ।

ਸਕੂਲਾਂ ਵਿੱਚ ਸਮਾਜਿਕ ਦੂਰੀ ਅਤੇ ਕੋਰੋਨਾ ਰੋਕੂ ਉਪਾਵਾਂ ਦੀ ਪਾਲਣਾ ਕਰਨਾ ਵੱਡੀ ਚੁਣੌਤੀ ਹੋਵੇਗਾ। ਦੂਜੇ ਪਾਸੇ ਨਿੱਜੀ ਸਕੂਲ ਵਿਦਿਆਰਥੀਆਂ ਦੀ ਆਮਦ ਤੇ ਫੀਸ ਤੇ ਹੋਰਨਾਂ ਖਰਚਿਆਂ ਤੋਂ ਆਮਦਨ ਨਾ ਹੋਣ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸੇ ਲਈ ਸਾਰੀਆਂ ਧਿਰਾਂ ਸਿਰ ਜੋੜ ਕੇ ਬੈਠਣਗੀਆਂ ਤਾਂ ਜੋ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਪ੍ਰਬੰਧਕਾਂ ਬਾਰੇ ਸਰਬਸੰਮਤੀ ਨਾਲ ਕੋਈ ਫੈਸਲਾ ਹੋ ਸਕੇ।

LEAVE A REPLY

Please enter your comment!
Please enter your name here