*ਸਕੂਲ ਪਹੁੰਚਣ ‘ਤੇ ਖਿਡਾਰੀਆਂ ਦਾ ਕੀਤਾ ਵਿਸ਼ੇਸ਼ ਸਨਮਾਨ*

0
70

ਬਠਿੰਡਾ 24 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ ):
ਸਕੂਲ ਸਿੱਖਿਆ ਵਿਭਾਗ ਵੱਲੋਂ ਚਲ ਰਹੀਆਂ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੁਸ਼ਤੀ ਅੰਡਰ-14 ਕੁੜੀਆਂ ਵਿੱਚ ਸਪੋਰਟਸ ਸਕੂਲ ਘੁੱਦਾ ਨੇ ਓਵਰਾਲ ਚੈਂਪੀਅਨਸ਼ਿਪ ਜਿੱਤ ਕੇ ਬਠਿੰਡੇ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ । ਮਿਤੀ 14 ਸਤੰਬਰ ਤੋਂ 18 ਸਤੰਬਰ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਟੂਰਨਾਮੈਂਟ ਵਿੱਚ ਸਪੋਰਟਸ ਸਕੂਲ ਨੇ ਆਪਣੀ ਧਾਕ ਜਮਾਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ  ਟੂਰਨਾਮੈਂਟ ਵਿੱਚ ਕੁਸ਼ਤੀ ਖਿਡਰਨ ਗੁਰਪ੍ਰੀਤ ਕੌਰ ਨੇ 39  ਕਿਲੋਗ੍ਰਾਮ ਭਾਰ ਵਰਗ ਵਿੱਚ ਵਿੱਚ, ਸੁਖਪ੍ਰੀਤ ਕੌਰ  ਨੇ 36 ਕਿਲੋਗ੍ਰਾਮ ਭਾਰ ਵਰਗ ਵਿੱਚ ਅਤੇ ਪੂਨਮ ਨੇ 62 ਕਿਲੋਗ੍ਰਾਮ ਭਾਰ ਵਰਗ ਵਿਚ ਸੋਨ ਤਮਗੇ ਹਾਸਲ ਕਰ ਕੇ ਪਹਿਲੇ ਸਥਾਨ ਹਾਸਿਲ ਕੀਤੇ। ਇਸ ਦੇ ਨਾਲ ਹੀ ਪਵਨਦੀਪ ਕੌਰ ਨੇ 42 ਕਿਲੋਗ੍ਰਾਮ ਭਾਰ ਵਰਗ ਵਿੱਚ ਅਤੇ ਗਗਨਦੀਪ ਕੌਰ ਨੇ 58 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੂਜਾ ਸਥਾਨ ਹਾਸਲ ਕੀਤਾ ਅਤੇ ਸੁਮਨਪ੍ਰੀਤ ਕੌਰ ਨੇ 33 ਕਿਲੋਗ੍ਰਾਮ ਭਾਰ ਵਰਗ ਵਿਚ ਵਿੱਚ ਤੀਜਾ ਸਥਾਨਤ ਕਰਦੇ ਹੋਏ ਕਾਂਸੀ ਦਾ ਤਮਗਾ ਜਿੱਤਿਆ।ਇਸ ਦੇ ਨਾਲ ਹੀ ਅੰਡਰ-17 ਵਿੱਚ ਸਿਮਰਨ ਨੇ 49 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਹਾਸਲ ਕੀਤਾ। ਅੰਡਰ-14 ਲੜਕਿਆਂ ਵਿੱਚ ਰਮਨਦੀਪ ਸਿੰਘ ਨੇ 48 ਕਿਲੋਗ੍ਰਾਮ ਭਾਰ ਵਰਗ ਵਿਚ ਸੋਨ ਤਮਗਾ ਜਿੱਤ ਕੇ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।ਗੁਰਸ਼ਰਨ ਸਿੰਘ ਨੇ 38 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੂਜਾ ਸਥਾਨ ਹਾਸਲ ਕੀਤਾ। ਖੁਸ਼ਪ੍ਰੀਤ ਸਿੰਘ ਨੇ 52 ਕਿਲੋਗ੍ਰਾਮ ਭਾਰ ਵਰਗ ਵਿਚ ਕਾਂਸੀ ਦਾ ਤਮਗਾ ਜਿੱਤ ਕੇ ਤੀਜਾ ਸਥਾਨ ਹਾਸਲ ਕੀਤਾ।ਸਕੂਲ ਪਹੁੰਚਣ ਤੇ ਸੁਖਦੀਪ ਸਿੰਘ ਇੰਚਾਰਜ ਸਪੋਰਟਸ ਸਕੂਲ ਨੇ ਖਿਡਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਸਵੇਰ ਦੀ ਸਭਾ ਵਿਚ ਸਾਰੇ ਖਿਡਾਰੀਆਂ ਅਤੇ ਕੁਸ਼ਤੀ ਕੋਚ ਵੀ ਅਬਦੁਲ ਸਤਾਰ ਨੂੰ ਮੁਬਾਰਕਬਾਦ ਦਿੱਤੀ ਗਈ।

LEAVE A REPLY

Please enter your comment!
Please enter your name here