ਚੰਡੀਗੜ੍ਹ, 23 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) ਪੰਜਾਬ ਸਰਕਾਰ ਨੇ ਪਿੰ੍ਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਲਈ ਸੋੋਧੇ ਹੋਏ ਨਿਯਮਾਂ ਦੇ ਹੇਠ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲੀ ਬੱਚਿਆ ਨੂੰ ਗੁਣਾਤਮਿਕ ਸਿੱਖਿਆ ਦੇਣ ਦੇ ਵਾਸਤੇ ਸਕੂਲੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਭਾਰਤੀ ਦਾ ਅਮਲ ਸ਼ੁਰੂ ਕੀਤਾ ਗਿਆ ਸੀ। ਇਨ੍ਹਾਂ ਵਿੱਚ ਪਿੰਸੀਪਲਾਂ ਦੀਆਂ 173, ਹੈਡ ਮਾਸਟਰ/ਹੈਡ ਮਿਸਟਰਸ ਦੀਆ 337 ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰਾਂ ਦੀਆਂ 75 ਅਸਾਮੀਆਂ ਸ਼ਾਮਲ ਹਨ। ਵਿਭਾਗ ਨੇ ਹੁਣ ਭਰਤੀ ਲਈ ਨਵੇਂ ਤਨਖਾਹ ਸਕੇਲ ਲਾਗੂ ਕਰਨ ਤੋਂ ਇਲਾਵਾ ਕੁੱਝ ਹੋਰ ਸੋਧਾਂ ਕੀਤੀਆਂ ਹਨ। ਇਸ ਕਰਕੇ ਇਹ ਭਰਤੀ ਨਵੀਂਆਂ ਸੋਧਾਂ ਦੇ ਹੇਠ ਕਰਨ ਲਈ ਪ੍ਰਕਿਰਆਂ ਸ਼ੁਰੂ ਕਰ ਦਿੱਤੀ ਗਈ ਹੈ। ਬੁਲਾਰੇ ਦੇ ਅਨੁਸਾਰ ਆਨ ਲਾਈਨ ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 2 ਨਵੰਬਰ 2020 ਨਿਰਧਾਰਤ ਕੀਤੀ ਗਈ ਹੈ ਜਦ ਕਿ ਫ਼ੀਸ ਜਮ੍ਹਾ ਕਰਵਾਉਣ ਦੀ ਆਖਰੀ ਤਰੀਕ 9 ਨਵੰਬਰ 2020 ਰੱਖੀ ਗਈ ਹੈ। ਬੁਲਾਰੇ ਦੇ ਅਨੁਸਾਰ ਭਰਤੀ ਵਿੱਚ ਸੋਧਾਂ ਦੇ ਕਾਰਨ ਜਿਹੜੇ ਉਮੀਦਵਾਰ ਆਪਣੀ ਉਮੀਦਵਾਰੀ ਵਾਪਿਸ ਲੈਣਾ ਚਾਹੁੰਦੇ ਹਨ, ਉਹ 2 ਨਵੰਬਰ 2020 ਤੱਕ ਅਜਿਹਾ ਕਰ ਸਕਦੇ ਹਨ। ਇਸ ਦੇ ਨਾਲ ਹੀ ਜਿਨ੍ਹਾਂ ਉਮੀਦਵਾਰਾਂ ਨੇ ਪਹਿਲਾਂ ਅਪਲਾਈ ਕੀਤਾ ਸੀ ਅਤੇ ਉਨ੍ਹਾਂ ਨੇ ਫੀਸ ਨਹੀਂ ਸੀ ਭਰੀ, ਉਹ ਪਹਿਲਾਂ ਹੀ ਪਿ੍ਰੰਟ ਹੋਏ ਬੈਂਕ ਚਲਾਨ ਨਾਲ ਫੀਸ ਭਰ ਸਕਦੇ ਹਨ। ਬੁਲਾਰੇ ਅਨੁਸਾਰ ਇਸ ਭਰਤੀ ਲਈ ਲਿਖਤੀ ਇਮਤਿਹਾਨ ਦਸੰਬਰ 2020 ਦੇ ਪਹਿਲੇ ਹਫ਼ਤੇ ਹੋਵੇਗਾ। .—————-