ਮਾਨਸਾ, 14 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ) :ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਮੈਡਮ ਸ਼ਿਲਪਾ ਵਰਮਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਰਾਹੀਂ ਉਨ੍ਹਾਂ ਨੇ ਵੱਖ-ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਇਸ ਦੌਰਾਨ ਉਨ੍ਹਾਂ ਔਰਤ ਕੈਦੀਆਂ ਅਤੇ ਮਰਦ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਹਨਾਂ ਦੀਆਂ ਸੰਭਵ ਸਮੱਸਿਆਵਾਂ ਦਾ ਹੱਲ ਕਰਨ। ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਵਿਚ ਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ। ਸਕੱਤਰ ਨੇ ਜੇਲ੍ਹ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰ੍ਹਾਂ ਸੁਚੇਤ ਰਹਿਣ।
ਇਸ ਮੌਕੇ ਜੇਲ੍ਹ ਸੁਪਰਡੈਂਟ ਸ਼੍ਰੀ ਅਰਵਿੰਦਰਪਾਲ ਸਿੰਘ ਭੱਟੀ, ਸਹਾਇਕ ਸੁਪਰਡੈਂਟ ਸ਼੍ਰੀ ਕੁਲਜੀਤ ਸਿੰਘ ਤੋਂ ਇਲਾਵਾ ਜੇਲ੍ਹ ਦੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।