*ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਜ਼ਿਲ੍ਹਾ ਜੇਲ੍ਹ ਦਾ ਦੌਰਾ*

0
10

ਮਾਨਸਾ, 12 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵਰਮਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ।
ਸਕੱਤਰ ਨੇ ਔਰਤ ਕੈਦੀਆਂ ਅਤੇ ਮਰਦ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਹਨਾਂ ਨੂੰ ਪੇਸ਼ ਦਿੱਕਤਾਂ ਨੂੰ ਸੁਣਿਆ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਇਨ੍ਹਾਂ ਸਮੱਸਿਆਵਾਂ ਦਾ ਉਚਿਤ ਹੱਲ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਸਫਾਈ ਦਾ ਵੀ ਖਾਸ ਧਿਆਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਜੇਲ੍ਹ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰ੍ਹਾਂ ਸੁਚੇਤ ਰਹਿਣ।
ਇਸ ਮੌਕੇ ਜੇਲ ਸੁਪਰਡੈਂਟ ਅਰਵਿੰਦਰਪਾਲ ਸਿੰਘ ਭੱਟੀ, ਕਰਨਵੀਰ ਸਿੰਘ ਸਹਾਇਕ ਸੁਪਰਡੈਂਟ ਅਤੇ ਜੇਲ੍ਹ ਦੇ ਹੋਰ ਸਟਾਫ ਮੈਂਬਰ ਮੌਜੂਦ ਸਨ।

NO COMMENTS