*ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕਰਦਿਆਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ*

0
4

ਮਾਨਸਾ, 15 ਮਈ  (ਸਾਰਾ ਯਹਾਂ/  ਮੁੱਖ ਸੰਪਾਦਕ) : ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਿਸ. ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਖ ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਵੀ ਮੁਸ਼ਕਿਲਾਂ ਸੁਣੀਆਂ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਤੁਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਵਿਚ ਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਜੇਲ੍ਹ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦਿਆਂ ਆਪਣੀ ਸਿਹਤ ਸਬੰਧੀ ਪੂਰੀ ਤਰ੍ਹਾਂ ਸੁਚੇਤ ਰਹਿਣ ਲਈ ਕਿਹਾ।
ਇਸ ਮੌਕੇ ਜੇਲ੍ਹ ਡਿਪਟੀ ਸੁਪਰਡੰਟ ਸ਼੍ਰੀ ਆਸ਼ੂ ਭੱਟੀ, ਸ੍ਰੀ ਕੁਲਜੀਤ ਸਿੰਘ ਸਹਾਇਕ ਸੁਪਰਡੰਟ ਜ਼ਿਲ੍ਹਾ ਜੇਲ੍ਹ ਮਾਨਸਾ ਅਤੇ ਐਡਵੋਕੇਟ ਮਿਸ ਬਲਵੀਰ ਕੌਰ ਮੌਜੂਦ ਸਨ।

LEAVE A REPLY

Please enter your comment!
Please enter your name here