*ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ*

0
11

ਮਾਨਸਾ, 28 ਜੁਲਾਈ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ, ਮਾਨਸਾ ਪ੍ਰੀਤੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ।


ਉਨ੍ਹਾਂ ਸਰਦੂਲਗੜ੍ਹ ਵਿਖੇ ਮਿਸ. ਰਮਿੰਦਰ ਕੌਰ, ਸਿਵਲ ਜੱਜ (ਜੂਨੀਅਰ ਡਿਵੀਜਨ) ਅਤੇ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਉੱਪ ਮੰਡਲ ਮੈਜਿਸਟਰੇਟ, ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੋਏ ਨੁਕਸਾਨ ਸੰਬੰਧੀ ਮੀਟਿੰਗ ਕੀਤੀ। ਇਸ ਉਪਰੰਤ ਉਨ੍ਹਾਂ ਸ੍ਰ. ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਸਰਦੂਲਗੜ੍ਹ, ਵਿਖੇ ਬਣੇ ਰਾਹਤ ਕੈਂਪ ਦਾ ਦੌਰਾ ਕੀਤਾ, ਜਿੱਥੇ 18 ਪਰਿਵਾਰ ਰਹਿ ਰਹੇ ਹਨ ਉੱਥੇ ਹੀ ਪਸ਼ੂਆਂ ਦੀ ਵੀ ਦੇਖਭਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਪਿੰਡ ਸਾਧੂਵਾਲਾ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਦੌਰਾ ਕਰਨ ਮੌਕੇ ਪਿੰਡ ਦੇ ਸਰਪੰਚ ਨੂੰ ਹੜ੍ਹਾਂ ਦੌਰਾਨ ਹੋਏ ਨੁਕਸਾਨ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਸੂਚਿਤ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਰਾਹਤ ਪ੍ਰਦਾਨ ਕੀਤੀ ਜਾ ਸਕੇ।

NO COMMENTS