*ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਨਿਰੀਖਣ*

0
10

ਮਾਨਸਾ, 12 ਅਕਤੂਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਪ੍ਰੀਤੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਕੈਦੀਆਂ ਅਤੇ ਹਵਾਲਾਤੀਆਂ, ਵਿਸ਼ੇਸ਼ ਕਰਕੇ ਮਹਿਲਾ ਕੈਦੀਆਂ ਦੀਆਂ ਬੈਰਕਾਂ ਦਾ ਨਿਰੀਖਣ ਕੀਤਾ ਗਿਆ।
ਉਨ੍ਹਾਂ ਵੱਲੋਂ ਜ਼ੇਲ੍ਹ ਅੰਦਰ ਰੱਖ-ਰਖਾਵ, ਕੈਦੀਆਂ ਦੇ ਰਹਿਣ ਦੀਆਂ ਥਾਵਾਂ, ਰੋਜ਼ਾਨਾ ਕਿਰਿਆਵਾਂ, ਰਸੋਈ ਘਰ ਆਦਿ ਦਾ ਨਿਰੀਖਣ ਕਰਦਿਆਂ ਜੇਲ੍ਹ ਅਧਿਕਾਰੀਆਂ ਅਤੇ ਕਰਮੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਜੇਲ੍ਹ ਅੰਦਰ ਚੱਲ ਰਹੇ ਸਿਖਲਾਈ ਕੈਂਪ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਉਨ੍ਹਾਂ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਨੂੰ ਵੀ ਸੰਬੋਧਨ ਕੀਤਾ।
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਨੇ ਕਿਹਾ ਕਿ ਨਸ਼ੇ ਮਨੁੱਖ ਦੀ ਸੋਚਣ ਸ਼ਕਤੀ ਖਤਮ ਕਰ ਦਿੰਦੇ ਹਨ ਅਤੇ ਨਸ਼ਿਆਂ ਦੀ ਭਰਮਾਰ ਇਸ ਵੇਲੇ ਸਭ ਤੋਂ ਵੱਡੀ ਚਣੌਤੀ ਹੈ, ਇਸ ਚਣੌਤੀ ਨਾਲ ਨਿਪਟਣ ਲਈ ਜਾਗਰੂਕਤਾ ਅਤੇ ਮਨੁੱਖ ਦਾ ਆਪਣੇ ਸੰਤੁਲਨ ਨੂੰ ਕਾਇਮ ਰੱਖਣਾ ਜਰੂਰੀ ਹੈ। 

NO COMMENTS