ਮਾਨਸਾ, 12 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) :ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸ਼ਿਲਪਾ ਵਰਮਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਔਰਤ ਕੈਦੀਆਂ ਦੀਆਂ ਸਮੱਸਿਆਵਾਂ ਦਾ ਹਰ ਸੰਭਵ ਹੱਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਵਿਚ ਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ।
ਸਕੱਤਰ ਨੇ ਜੇਲ੍ਹ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰ੍ਹਾਂ ਸੁਚੇਤ ਰਹਿਣ। ਇਸ ਮੌਕੇ ਕਰਨਵੀਰ ਸਿੰਘ ਸਹਾਇਕ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਮਾਨਸਾ ਅਤੇ ਹੋਰ ਜੇਲ ਸਟਾਫ ਮੈਂਬਰ ਮੌਜੂਦ ਸਨ।