*ਸਤਪਾਲ ਸਿੰਘ ਮੂਲੇਵਾਲ ਪੰਜਾਬ ਕਿਸਾਨ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ *

0
33

ਬੁਢਲਾਡਾ 11 ਫਰਵਰੀ (ਸਾਰਾ ਯਹਾਂ/ਮਹਿਤਾ ਅਮਨ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ  ਕਿਰਸਾਨੀ ਦੀ ਮਜਬੂਤੀ ਲਈ ਸਤਪਾਲ ਸਿੰਘ ਮੂਲੇਵਾਲ ਨੂੰ ਕਿਸਾਨ ਕਾਂਗਰਸ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਲੈ ਕੇ ਕਾਂਗਰਸੀ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਮਾਨਸਾ ਜਿਲ੍ਹੇ ਦੇ ਹਲਕਾ ਬੁਢਲਾਡਾ ਚ ਕਾਂਗਰਸ ਦੀ ਮਜਬੂਤੀ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਗੰਭੀਰਤਾ ਨਾਲ ਕੰਮ ਕਰਦੇ ਆ ਰਹੇ ਹਨ। ਹਾਈਕਮਾਨ ਦਾ ਧੰਨਵਾਦ ਕਰਦਿਆਂ ਮੂਲੇਵਾਲਾ ਨੇ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨ ਕਾਂਗਰਸ ਸਟੇਟ ਕਮੇਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਅਤੇ ਸਰਵ ਭਾਰਤੀ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀਆਂ ਉਮੀਦਾਂ ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਉਹ ਹਮੇਸ਼ਾ ਜ਼ਮੀਨੀ ਪੱਧਰ ਤੇ ਕੰਮ ਕਰਦੇ ਰਹਿਣਗੇ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਹਮੇਸ਼ਾ ਸੁਚੇਤ ਰਹਿਣਗੇ।

LEAVE A REPLY

Please enter your comment!
Please enter your name here