*ਸਤੰਬਰ ਮਹੀਨੇ ਵਿੱਚ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਜੀਰੋ ਆਵੇਗਾ : ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ*

0
26

ਮਾਨਸਾ, 20 ਜੁਲਾਈ (ਸਾਰਾ ਯਹਾਂ/ ਮੁੱਖ ਸੰਪਾਦਕ ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦੇ ਫੈਸਲੇ ਨਾਲ ਸਤੰਬਰ ਮਹੀਨੇ ਤੋਂ ਸੂਬੇ ਦੇ ਲਗਭਗ 51 ਲੱਖ ਘਰਾਂ ਦਾ ਬਿਜਲੀ ਬਿੱਲ ਜੀਰੋ ਆਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਲੋਕਾਂ ਨਾਲ ਕੀਤੀ ਵੱਡੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਇਕ ਜੁਲਾਈ, 2022 ਤੋਂ ਸੂਬੇ ਦੇ ਹਰ ਘਰ ਨੂੰ ਹਰੇਕ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਘਰੇਲੂ ਖਪਤਕਾਰਾਂ ਦੀ ਬਿਜਲੀ ਦੀ ਖ਼ਪਤ ਜੇਕਰ ਹਰੇਕ ਬਿੱਲ ’ਤੇ 600 ਯੂਨਿਟ ਤੱਕ ਹੈ ਤਾਂ ਉਹ ਜੀਰੋ ਬਿੱਲ ਪ੍ਰਾਪਤ ਕਰਨ ਦੇ ਯੋਗ ਹੋਣਗੇ। ਵਿਧਾਇਕ ਬਣਾਂਵਾਲੀ ਨੇ ਅੱਗੇ ਕਿਹਾ ਕਿ ਇਹ ਫੈਸਲਾ ਇਕ ਜੁਲਾਈ ਤੋਂ ਲਾਗੂ ਕਰ ਦਿੱਤਾ ਗਿਆ ਹੈ, ਇਸ ਲਈ ਜੁਲਾਈ ਅਤੇ ਅਗਸਤ ਦੇ ਬਿੱਲ ਵਿੱਚ 600 ਯੂਨਿਟ ਤੋਂ ਘੱਟ ਬਿਜਲੀ ਖਪਤ ਕਰਨ ਵਾਲੇ ਪਰਿਵਾਰਾਂ ਨੂੰ ਬਿਜਲੀ ਖਪਤ ਕਰਨ ਦੇ ਇਵਜ਼ ਵਿਚ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਖਪਤਕਾਰਾਂ ਵੱਲੋਂ ਸਤੰਬਰ ਮਹੀਨੇ ਵਿੱਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜ਼ੀਰੋ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨਾਲ ਸੂਬੇ ਭਰ ਦੇ ਲਗਭਗ 51 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਕਿਉਂ ਜੋ ਉਨ੍ਹਾਂ ਨੂੰ ਆਪਣੀ ਬਿਜਲੀ ਦੀ ਵਰਤੋਂ ਲਈ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ਵਿੱਚ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ।

NO COMMENTS