(ਸਾਰਾ ਯਹਾਂ/ਜੋਨੀ ਜਿੰਦਲ) : ਐਲ ਕੇ ਜੀ ਤੋਂ ਲੈ ਕੇ 12ਵੀੰ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੋਮਬੱਤੀਆਂ ਸਜਾਉਣ ਦਾ ਮੁਕਾਬਲਾ, ਗਰੀਟਿੰਗ ਕਾਰਡ ਬਣਾਉਣਾ, ਦੀਵਾ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੁਕਾਬਲੇ ਦੇ ਮਾਧਿਅਮ ਨਾਲ ਵਿਦਿਆਰਥੀਆਂ ਨੇ ਦੀਵਾਲੀ ਤਿਉਹਾਰ ਨੂੰ ਸਮਝਦੇ ਹੋਏ ਬਹੁਤ ਹੀ ਸੋਹਣੇ ਢੰਗ ਨਾਲ ਮੋਮਬੱਤੀਆਂ ਅਤੇ ਦੀਵਿਆਂ ਨੂੰ ਸਜਾਇਆ ਅਤੇ ਬਹੁਤ ਸੁੰਦਰ ਕਾਰਡ ਅਤੇ ਰੰਗੋਲੀਆਂ ਬਣਾਈਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਦਰਸਾਉਂਦਾ ਨ੍ਰਿਤ ਵੀ ਪੇਸ਼ ਕੀਤਾ ਗਿਆ ਜਿਸਦੀ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਲਾਘਾ ਕੀਤੀ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਮੰਚ ਤੇ ਭਾਸ਼ਣ ਰਾਹੀਂ ਦੀਵਾਲੀ ਦੇ ਤਿਉਹਾਰ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਨੇ ਦੀਵਾਲੀ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਵਾਲੀ ਦੀਵਿਆਂ ਦਾ ਤਿਉਹਾਰ ਹੈ ਅਤੇ ਭਾਰਤੀ ਸੰਸਕ੍ਰਿਤੀ ਵਿੱਚ ਇਹ ਤਿਉਹਾਰ ਬਹੁਤ ਖੁਸ਼ੀ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਅੰਧਕਾਰ ਉਤੇ ਪ੍ਰਕਾਸ਼ ਅਤੇ ਅਧਰਮ ਉਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਕੋ ਫਰੈਂਡਲੀ ਅਤੇ ਗਰੀਨ ਮਨਾਉਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਵਾਤਾਵਰਣ ਨੂੰ ਹੋਣ ਤੋਂ ਬਚਾਉਣ ਲਈ ਪਟਾਕਿਆਂ ਦਾ ਘੱਟ ਤੋਂ ਘੱਟ ਪ੍ਰਯੋਗ ਕਰਨਾ ਚਾਹੀਦਾ ਹੈ ਕਿਉਂਕਿ ਪ੍ਰਦੂਸ਼ਣ ਮੁਕਤ ਦੀਵਾਲੀ ਹੀ ਮਨੁੱਖ ਅਤੇ ਵਾਤਾਵਰਣ ਲਈ ਸਭ ਤੋਂ ਉੱਤਮ ਹੁੰਦੀ ਹੈ।