*ਸਥਾਨਕ ਸ਼ਹਿਰ ਦੇ ਡੀ.ਏ.ਵੀ ਸਕੂਲ ਵਿੱਚ ਦੋ ਰੋਜ਼ਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ*

0
29

(ਸਾਰਾ ਯਹਾਂ/ਬਿਊਰੋ ਨਿਊਜ਼ ) : ਸਥਾਨਕ ਸ਼ਹਿਰ ਦੇ ਡੀ.ਏ.ਵੀ ਸਕੂਲ ਵਿੱਚ ਦੋ ਰੋਜ਼ਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਪਹਿਲੇ ਦਿਨ ਐਲਕੇਜੀ ਤੋਂ ਪੰਜਵੀਂ ਅਤੇ ਦੂਜੇ ਦਿਨ ਛੇਵੀਂ ਤੋਂ ਨੌਵੀਂ ਅਤੇ ਗਿਆਰਵੀਂ ਤੱਕ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਬੋਰਡ ਵੱਲੋਂ ਅੱਠਵੀਂ ਜਮਾਤ ਵਿੱਚ ਵੱਖ-ਵੱਖ ਵਿਸ਼ਿਆਂ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਟਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਡੀ.ਏ.ਵੀ ਦੇ ਸੱਭਿਆਚਾਰ ਅਨੁਸਾਰ ਗਾਇਤਰੀ ਮੰਤਰ ਨਾਲ ਕੀਤੀ ਗਈ।ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਨਮਾਨ ਕਰਦਿਆਂ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਨੇ ਹਾਜ਼ਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਡੀ.ਏ.ਵੀ ਅਤੇ ਆਰੀਆ ਸਮਾਜ ਦੇ ਸੱਭਿਆਚਾਰ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਕੂਲ ਵਿੱਚ ਵਿਦਿਆਰਥੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਲਈ ਖੇਡਾਂ ਅਤੇ ਹੋਰ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ।ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼੍ਰੀ ਸੂਰਜ ਪ੍ਰਕਾਸ਼ ਗੋਇਲ, ਸ਼੍ਰੀ ਅਸ਼ੋਕ ਕੁਮਾਰ ਗਰਗ ਅਤੇ ਐਡਵੋਕੇਟ ਸ਼੍ਰੀ ਆਰ.ਸੀ.ਗੋਇਲ ਨੇ ਵੀ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ, ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਅਧਿਆਪਕਾਂ ਨੂੰ ਬਹੁਤ ਬਹੁਤ ਵਧਾਈ ਦਿੱਤੀ।

NO COMMENTS