*ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ਆਪਸ ‘ਚ ਭਿੜੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ*

0
152

ਮਾਨਸਾ, 31 ਅਗਸਤ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ  ਸੁਰੱਖਿਆ ਗਾਰਡ ਸ਼ੁੱਕਰਵਾਰ ਰਾਤ ਨੂੰ ਆਪਸ ਵਿੱਚ ਭਿੜ ਗਏ। ਜਿਸ ਕਾਰਨ ਇੱਕ ਸੁਰੱਖਿਆ ਗਾਰਡ ਜ਼ਖਮੀ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਿੰਨ ਗੰਨਮੈਨ ਤਾਇਨਾਤ ਹਨ। ਸ਼ੁੱਕਰਵਾਰ ਦੀ ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਉਹ ਆਪਸ ‘ਚ ਭਿੜ ਗਏ। ਇਸ ਵਿੱਚ ਇੱਕ ਗੰਨਮੈਨ ਗੁਰਦੀਪ ਸਿੰਘ ਦੇ ਸਿਰ ਵਿੱਚ ਗੰਭੀਰ ਸੱਟ ਲੱਗ ਗਈ। ਜ਼ਖਮੀ ਗੰਨਮੈਨ ਨੂੰ ਸਰਕਾਰੀ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਇਸ ਮਾਮਲੇ ਨੂੰ ਲੈ ਕੇ ਮਾਨਸਾ ਪੁਲਿਸ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਥਾਣਾ ਸਦਰ ਦੇ ਇੰਚਾਰਜ ਗੁਰਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਵਿਅਕਤੀਆਂ ਵਿੱਚ ਲੜਾਈ ਕਿਉਂ ਹੋਈ। ਇਸ ਤੋਂ ਬਾਅਦ ਹੀ ਪੁਲਿਸ ਅਗਲੀ ਕਾਰਵਾਈ ਕਰੇਗੀ।

NO COMMENTS