ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ

0
77

ਚੰਡੀਗੜ੍ਹ, 25 ਜਨਵਰੀ (ਸਾਰਾ ਯਹਾ/ਮੁੱਖ ਸੰਪਾਦਕ): ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਣਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 72ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਕਰਮਚਾਰੀਆਂ/ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ ਕੀਤੀ ਹੈ ਜਿਹਨਾਂ ਨੂੰ ਬਹਾਦਰੀ ਲਈ ਪੁਲਿਸ ਮੈਡਲ (ਪੀ.ਐੱਮ.ਜੀ.), ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਬੇਮਿਸਾਲ ਸੇਵਾਵਾਂ ਲਈ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਦੇ ਡੀਐਸਪੀ ਇੰਟੈਲੀਜੈਂਸ ਪੰਜਾਬ ਬਿਕਰਮਜੀਤ ਸਿੰਘ ਬਰਾੜ, ਏਐਸਆਈ ਸੁਖਵਿੰਦਰ ਕੁਮਾਰ ਅਤੇ ਹੈੱਡ ਕਾਂਸਟੇਬਲ ਪਰਵਿੰਦਰ ਸਿੰਘ ਨੂੰ ਬਹਾਦਰੀ ਲਈ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਜਦਕਿ ਏਡੀਜੀਪੀ ਜੇਲ੍ਹਾਂ ਪੰਜਾਬ ਪ੍ਰਵੀਨ ਕੁਮਾਰ ਸਿਨਹਾ ਅਤੇ ਆਈਜੀਪੀ ਵਿੱਤੀ ਜਾਂਚ ਯੂਨਿਟ (ਐਫਆਈਯੂ) ਅਨੰਨਿਆ ਗੌਤਮ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਪੁਲਿਸ ਦੇ ਇੱਕ ਆਈਪੀਐਸ ਅਧਿਕਾਰੀ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਅਤੇ ਚਾਰ ਪੀਪੀਐਸ ਅਧਿਕਾਰੀਆਂ ਐਸਐਸਪੀ ਵਿਜੀਲੈਂਸ ਬਿਊਰੋ ਲੁਧਿਆਣਾ ਰੁਪਿੰਦਰ ਸਿੰਘ, ਐਸਪੀ ਹੈਡਕੁਆਟਰ ਐਸਬੀਐਸ ਨਗਰ ਮਨਵਿੰਦਰਬੀਰ ਸਿੰਘ, ਡੀਐਸਪੀ ਬੱਸੀ ਪਠਾਣਾ ਸੁਖਮਿੰਦਰ ਸਿੰਘ ਚੌਹਾਨ ਅਤੇ ਡੀਐਸਪੀ ਪੰਜਾਬ ਪੁਲਿਸ ਅਕੈਡਮੀ ਫਿਲੌਰ ਅਸ਼ੋਕ ਕੁਮਾਰ ਸਮੇਤ 16 ਪੁਲਿਸ ਕਰਮਚਾਰੀਆਂ / ਅਧਿਕਾਰੀਆਂ ਨੂੰ ਬੇਮਿਸਾਲ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਪ੍ਰਭਜੀਤ ਕੁਮਾਰ, ਇੰਸਪੈਕਟਰ ਕੁਲਵੰਤ ਸਿੰਘ, ਐਸਆਈ ਸੋਮ ਨਾਥ, ਐਸਆਈ ਨਿਰਮਲ ਸਿੰਘ, ਐਸਆਈ ਅਵਤਾਰ ਸਿੰਘ, ਐਸਆਈ ਸੁਖਜੀਤ ਸਿੰਘ, ਏਐਸਆਈ ਜਸਪਾਲ ਸਿੰਘ, ਏਐਸਆਈ ਪਰਮਿੰਦਰ ਕੁਮਾਰ, ਏਐਸਆਈ ਦਲਜੀਤ ਸਿੰਘ, ਏਐਸਆਈ ਸ਼ਿੰਦਰ ਪਾਲ ਅਤੇ ਏਐਸਆਈ ਅਨਿਲ ਕੁਮਾਰ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਪੁਰਸਕਾਰ ਹਾਸਲ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦੇ ਮਨੋਬਲ ਨੂੰ ਵਧਾਉਣ ਲਈ ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਤ ਕਰਨ ਵਿਚ ਮਹੱਤਵਪੂਰਣ ਭੂਮਿਕਾ ਨਿਭਾਉਂਦੀਆਂ ਹਨ।

LEAVE A REPLY

Please enter your comment!
Please enter your name here