*ਸਨੌਰ ਹਲਕੇ ਨੇ ਹਮੇਸ਼ਾ ਹੀ ਸਾਡੇ ਪਰਿਵਾਰ ਨੂੰ ਪੂਰਨ ਸਹਿਯੋਗ ਦਿੱਤਾ ਹੈ-ਪ੍ਰਨੀਤ ਕੌਰ*

0
45

ਪਟਿਆਲਾ, 9 ਮਈ(ਸਾਰਾ ਯਹਾਂ/ਬਿਊਰੋ ਨਿਊਜ਼)
ਵੀਰਵਾਰ ਨੂੰ ਸਨੌਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਪਟਿਆਲਾ-ਦੇਵੀਗੜ੍ਹ ਰੋਡ ‘ਤੇ ਸਥਿਤ ਪ੍ਰੇਮ ਬਾਗ ‘ਚ ਭਾਰੀ ਗਿਣਤੀ ਵਿੱਚ ਇਕੱਠ ਕੀਤਾ ਜਿਸਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਨੌਰ ਹਲਕੇ ਨੇ ਹਮੇਸ਼ਾ ਹੀ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਨੂੰ ਪੂਰਾ ਸਹਿਯੋਗ ਦਿੱਤਾ ਹੈ।

   ਸਨੌਰ ਇਲਾਕੇ ਦੇ ਵਿਕਾਸ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦਾ ਵਾਅਦਾ ਕਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਇਲਾਕਾ ਨਿਵਾਸੀਆਂ ਨੂੰ ਯਾਦ ਕਰਵਾਇਆ ਕਿ ਵਾਰਡਰ ਰੋਡ ਆਰਗੇਨਾਈਜ਼ੇਸ਼ਨ ਕਿਸੇ ਵੀ ਕੀਮਤ ‘ਤੇ ਦੱਖਣੀ ਬਾਈਪਾਸ ਨਾਲ ਸਨੌਰ ਰੋਡ ਨੂੰ ਲਿੰਕ ਕਰਨ ਦੀ ਇਜਾਜ਼ਤ ਨਹੀਂ ਦੇ ਰਹੀ ਸੀ। ਪਰ ਕੈਪਟਨ ਅਮਰਿੰਦਰ ਸਿੰਘ ਨੇ ਇਲਾਕਾ ਵਾਸੀਆਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਬੀਆਰਓ ਤੋਂ ਸਨੌਰ ਰੋਡ ਤੇ ਇੱਕ ਨਹੀਂ ਸਗੋਂ ਦੋ ਲਿੰਕ ਸੜਕਾਂ ਬਣਾ ਕੇ ਸਮੁੱਚੇ ਇਲਾਕੇ ਨੂੰ ਚੰਡੀਗੜ੍ਹ-ਸੰਗਰੂਰ ਹਾਈਵੇਅ ਨਾਲ ਜੋੜ ਦਿੱਤਾ। ਅੱਜ ਸਨੌਰ ਦੇ ਲੋਕਾਂ ਨੂੰ ਚੰਡੀਗੜ੍ਹ ਜਾਂ ਸੰਗਰੂਰ ਜਾਣ ਲਈ ਸ਼ਹਿਰ ਦੇ ਕੇਂਦਰ ਤੋਂ ਨਹੀਂ ਸਗੋਂ ਸਨੌਰ ਰੋਡ ਤੋਂ ਹੀ ਹਾਈਵੇਅ ਰਾਹੀਂ ਜਾਣਾ ਆਸਾਨ ਕਰ ਦਿੱਤਾ ਗਿਆ ਹੈ। ਇਸ ਕੋਸ਼ਿਸ਼ ਤੋਂ ਬਾਅਦ ਇਲਾਕੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ। ਸ਼ਹਿਰ ਦੇ ਕਈ ਵੱਡੇ ਸਕੂਲਾਂ ਨੇ ਇਸ ਖੇਤਰ ਵਿੱਚ ਆਪਣੀਆਂ ਸ਼ਾਖਾਵਾਂ ਸਥਾਪਿਤ ਕੀਤੀਆਂ ਹਨ। ਇੰਨਾ ਹੀ ਨਹੀਂ ਇਲਾਕੇ ਵਿੱਚ ਕਈ ਨਵੀਆਂ ਕਲੋਨੀਆਂ ਬਣੀਆਂ ਅਤੇ ਕਿਸਾਨਾਂ ਦਾ ਆਰਥਿਕ ਪੱਧਰ ਦਸ ਗੁਣਾ ਤੋਂ ਵੀ ਵੱਧ ਹੋਇਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਰਾਹੀਂ ਦਿੱਤੀ ਤਾਕਤ ਨਾਲ ਉਹ ਇਲਾਕੇ ਦੀ ਸਭ ਤੋਂ ਵੱਡੀ ਸਮੱਸਿਆ ਘੱਗਰ ਦੇ ਸਥਾਈ ਹੱਲ ਨੂੰ ਅੰਤਿਮ ਪੜਾਅ ‘ਤੇ ਲਿਜਾਣ ‘ਚ ਕਾਮਯਾਬ ਰਹੇ ਹਨ। ਘੱਗਰ ਦੇ ਹੱਲ ਤੋਂ ਬਾਅਦ ਇਲਾਕੇ ਵਿੱਚ ਹੜ੍ਹਾਂ ਦੀ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ ਅਤੇ ਭਵਿੱਖ ਵਿੱਚ ਇਲਾਕੇ ਦੇ ਲੋਕ ਜਾਨੀ ਮਾਲੀ ਨੁਕਸਾਨ ਤੋਂ ਬਚ ਸਕਣਗੇ।
    ਮਹਾਰਾਣੀ ਪ੍ਰਨੀਤ ਕੌਰ ਨੇ ਭਾਰਤੀ ਜਨਤਾ ਪਾਰਟੀ ਦੇ ਸਾਰੇ ਛੇ ਮੰਡਲ ਪ੍ਰਧਾਨਾਂ ਅਤੇ ਨਾਰੀ ਸ਼ਕਤੀ ਲਗੀ ਕੰਮ ਕਰ ਰਹਿਆਂ ਗਗਨ ਮਾਨ ਅਤੇ ਨਿਸ਼ਾ ਰਿਸ਼ੀ ਦੀ ਪ੍ਰਸ਼ੰਸਾ ਕੀਤੀ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਵਧੇ ਹੋਏ ਵਿਸ਼ਵਾਸ ਨਾਲ ਉਹ ਕਹਿ ਸਕਦੇ ਹਨ ਕਿ ਉਹ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਜ਼ਰੂਰ ਜਿੱਤਣਗੇ। ਉਹਨਾਂ ਦੀ ਜਿੱਤ ਇਲਾਕੇ ਲਈ ਬਹੁਤ ਭਾਗਾਂ ਵਾਲੀ ਹੋਵੇਗੀ ਕਿਉਂਕਿ ਉਹ ਇਲਾਕੇ ਦੀ ਕੋਈ ਵੀ ਸਮੱਸਿਆ ਅਧੂਰੀ ਨਹੀਂ ਛੱਡਣਗੇ। ਉਨ੍ਹਾਂ ਆਪਣੇ ਪੁਰਾਣੇ ਬਿਆਨ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਜ਼ਿਲ੍ਹੇ ‘ਚ ਨੂੰਹ ਬਣ ਕੇ ਆਈ ਸੀ ਪਰ ਨੂੰਹ ਹੋਣ ਦੇ ਨਾਲ-ਨਾਲ ਲੋਕਾਂ ਨੇ ਉਹਨਾਂ ਨੂੰ ਧੀ ਵਰਗਾ ਪਿਆਰ ਦਿੱਤਾ, ਜਿਸ ਦਾ ਉਹ ਕਦੇ ਵੀ ਅਹਸਾਨ ਨਹੀਂ ਚੁਕਾ ਸਕਣਗੇ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਜੇਕਰ ਸਨੌਰ ਹਲਕੇ ਦੇ ਲੋਕਾਂ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾਇਆ ਹੈ ਤਾਂ ਉਹ ਇਸ ਵਿਸ਼ਵਾਸ ਨੂੰ ਕਦੇ ਟੁੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਤੇ ਨਰਿੰਦਰ ਮੋਦੀ ‘ਤੇ ਪੂਰਾ ਭਰੋਸਾ ਹੈ ਕਿਉਂਕਿ ਨਰਿੰਦਰ ਮੋਦੀ ਨੇ ਜੋ ਕਿਹਾ ਉਸਨੂੰ ਹਰ ਹਾਲ ਵਿੱਚ ਪੂਰਾ ਜਰੂਰ ਕੀਤਾ। ਮੌਜੂਦਾ ਪੰਜਾਬ ਸਰਕਾਰ ਵਾਂਗ ਨਹੀਂ ਜੋ ਲੋਕਾਂ ਨਾਲ ਵਾਅਦੇ ਕਰਦੀ ਰਹਿੰਦੀ ਹੈ ਅਤੇ ਸੱਤਾ ਹਾਸਲ ਕਰਕੇ ਸਭ ਨੂੰ ਭੁੱਲ ਜਾਂਦੀ ਹੈ। ਉਹਨਾਂ ਕਿਹਾ ਕਿ ਉਹ ਖੁਦ ਇੱਕ ਮਾਂ ਹਨ ਅਤੇ ਉਹ ਜਾਣਦੇ ਹਨ ਕਿ ਬੱਚਿਆਂ ਅਤੇ ਇਲਾਕੇ ਦੇ ਭਵਿੱਖ ਨੂੰ ਸੁਰੱਖਿਅਤ ਕਰਦੇ ਹੋਏ ਇਸਨੂੰ ਤਰੱਕੀ ਵੱਲ ਕਿਵੇਂ ਲਿਜਾਣਾ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਨਿਭਾਈ ਗਈ ਭੂਮਿਕਾ ਨੂੰ ਪੂਰੀ ਦੁਨੀਆ ਮੰਨ ਰਹੀ ਹੈ। ਸਟੇਜ ਤੋਂ ਸੰਬੋਧਨ ਕਰਦਿਆਂ ਮਹਾਰਾਣੀ ਪ੍ਰਨੀਤ ਕੌਰ ਨੇ ਜਸਪਾਲ ਗਗਰੋਲੀ, ਅਮਰਿੰਦਰ ਸਿੰਘ ਢੀਡਸਾ, ਜਿੰਮੀ ਡਕਾਲਾ, ਨਰੇਸ਼ ਧੀਮਾਨ, ਐਸ.ਕੇ ਦੇਵ, ਜੱਸੀ ਗੁੱਜਰ, ਡਾ: ਦਿਲਾਵਰ, ਸਨੌਰ ਹਲਕੇ ਦੇ ਸਮੂਹ ਵਰਕਰਾਂ ਅਤੇ ਭਾਜਪਾ ਦੇ ਸੀਨੀਅਰ ਆਗੂ ਬਿਕਰਮਜੀਤ ਇੰਦਰ ਸਿੰਘ ਚਾਹਲ ਦਾ ਮੁੱਖ ਤੌਰ ‘ਤੇ ਧੰਨਵਾਦ ਕੀਤਾ ਜੋ ਹਲਕਾ ਸਨੌਰ ਵਿੱਚ ਭਾਜਪਾ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ।

NO COMMENTS