*ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ*

0
11

ਚੰਡੀਗੜ੍ਹ, 26 ਅਪ੍ਰੈਲ  (ਸਾਰਾ ਯਹਾਂ/  ਮੁੱਖ ਸੰਪਾਦਕ)  :ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਅਤੇ ਪੰਜਾਬ ਦੀ ਰਾਜਨੀਤੀ ‘ਚ ਲੰਬਾ ਸਮਾਂ ਅਹਿਮ ਰੋਲ ਅਦਾ ਕੀਤਾ। ਸ਼੍ਰੋਮਣੀ ਅਕਾਲੀ ਦਲ ਨੂੰ ਖੇਤਰੀ ਪਾਰਟੀ ਦੇ ਰੂਪ ‘ਚ ਅਹਿਮ ਥਾਂ ਦਿਵਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਅਨੇਕਾਂ ਉਤਰਾਅ-ਚੜਾਵਾਂ ਦਰਮਿਆਨ ਉਨ੍ਹਾਂ ਦੀ ਲੀਡਰਸ਼ਿਪ ਦੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਬਾਦਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਪੀਕਰ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।——————-

NO COMMENTS