ਸਪੋਰਟਸ ਵਿੰਗ ਸਕੂਲਾਂ ਵਿੱਚ ਦਾਖਲੇ ਲਈ 9 ਤੇ 10 ਫਰਵਰੀ ਨੂੰ ਹੋਣਗੇ ਚੋਣ ਟਰਾਇਲ

0
20

ਮਾਨਸਾ, 05,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਖੇਡ ਵਿਭਾਗ ਵੱਲੋਂ ਸਾਲ 2021-22 ਦੇ ਸ਼ੈਸ਼ਨ ਲਈ ਸਪੋਰਟਰ ਵਿੰਗ (ਡੇ ਸਕਾਲਰ ਅਤੇ ਰੈਜੀਡੈਂਸ਼ਲ) ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਖਿਡਾਰੀ ਤੇ ਖਿਡਾਰਨਾਂ ਨੂੰ ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਨਿਯਮਾਂ ਅਨੁਸਾਰ ਰੈਜੀਡੈਂਸਲ ਖਿਡਾਰੀਆਂ ਨੂੰ 200/- ਰੁਪਏ ਅਤੇ ਡੇ ਸਕਾਲਰ ਖਿਡਾਰੀਆਂ ਨੂੰ 100/- ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ, ਖੇਡ ਸਮਾਨ ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਹੋਣ ਵਾਲੇ ਇਹ ਟਰਾਇਲ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 9 ਫਰਵਰੀ ਤੋਂ 10 ਫਰਵਰੀ 2021 ਨੂੰ ਲੜਕੇ ਤੇ ਲੜਕੀਆਂ ਦੇ ਅੰਡਰ 14, ਅੰਡਰ 17 ਅਤੇ ਅੰਡਰ 19 ਉਮਰ ਵਰਗ ਵਿੱਚ ਐਥਲੈਟਿਕਸ, ਬਾਸਕਟਬਾਲ, ਬਾਕਸਿੰਗ ਫੁੱਟਬਾਲ, ਹਾਕੀ, ਹੈਂਡਬਾਲ, ਜੂਡੋ, ਵਾਲੀਬਾਲ, ਕੁਸ਼ਤੀ ਅਤੇ ਸ਼ੂਟਿੰਗ ਟਰਾਇਲ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਪੋਰਟਸ ਵਿੰਗਾਂ ਵਿੱਚ ਦਾਖਿਲ ਹੋਣ ਵਾਲੇ ਖਿਡਾਰੀ ਤੇ ਖਿਡਾਰਨਾਂ ਦਾ ਜਨਮ ਅੰਡਰ-14 ਲਈ 01 ਜਨਵਰੀ 2008, ਅੰਡਰ-17 ਲਈ 01 ਜਨਵਰੀ 2005 ਅਤੇ ਅੰਡਰ-19 ਲਈ 0 ਜਨਵਰੀ 2003 ਹੋਣਾ ਚਾਹੀਦਾ ਹੈ ਅਤੇ ਖਿਡਾਰੀ ਸਰੀਰਕ ਅਤੇ ਮੈਡੀਕਲ ਤੌਰ ’ਤੇ ਤੰਦਰੁਸਤ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣ ਟਰਾਇਲਾਂ ਲਈ ਖਿਡਾਰੀ ਜ਼ਿਲ੍ਹਾ ਮਾਨਸਾ ਨਾਲ ਸਬੰਧ ਰੱਖਦਾ ਹੋਵੇ ਅਤੇ ਪੰਜਾਬ ਦਾ ਵਸਨੀਕ ਹੋਵੇ। ਉਨ੍ਹਾਂ ਦੱਸਿਆ ਕਿ ਉਸ ਵੱਲੋਂ ਜ਼ਿਲ੍ਹਾ ਪੱਧਰ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਵਿੱਚੋਂ ਕੋਈ ਇੱਕ ਪੁਜੀਸ਼ਨ ਪ੍ਰਾਪਤ ਹੋਵੇ ਜਾਂ ਉਸ ਵੱਲੋਂ ਰਾਜ ਪੱਧਰ ਮੁਕਾਬਲਿਆਂ ਵਿੱਚ ਹਿੱਸਾ ਲਿਆ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਅਧਾਰ ’ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਯੋਗ ਖਿਡਾਰੀ ੳਪਰੋਕਤ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ’ਤੇ 9 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੰਗਾਂ ਲਈ ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ’ਤੇ ਜਾਂ ਇਸਤੋਂ ਪਹਿਲਾਂ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ, ਅਧਾਰ ਕਾਰਡ, ਬੈਂਕ ਖਾਤਾ ਨੰਬਰ, ਆਈ.ਐਫ.ਐਸ.ਸੀ. ਕੋਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜਾ ਪਾਸਪੋਰਟ ਸਾਈਜ਼ ਫੋਟੋਗ੍ਰਾਫ਼ ਲੈਕੇ ਆਉਣਗੇ ਅਤੇ ਚੋਣ ਟਰਾਇਲ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਕੋਈ ਟੀ.ਏ. ਜਾਂ ਡੀ.ਏ. ਨਹੀਂ ਦਿੱਤਾ ਜਾਵੇਗਾ।  

NO COMMENTS