
ਬੁਢਲਾਡਾ 26 ਜੂਨ (ਸਾਰਾ ਯਹਾਂ/ਅਮਨ ਮੇਹਤਾ): ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਦੇ ਧਰਨੇ ਦੌਰਾਨ ਸਮਾਜ ਸੇਵੀ ਮਹਾਂਕਾਲ ਮੰਦਿਰ ਦੇ ਪ੍ਰਬੰਧਕ ਆਸ਼ੀਸ਼ ਕੁਮਾਰ ਆਸ਼ੂ ਵੱਲੋਂ ਧਰਨੇ ਤੇ ਪੁੱਜ ਕੇ ਸਾਥ ਦੇਣ ਦਾ ਫੈਸਲਾ ਕੀਤਾ ਉੱਥੇ ਧਰਨਾਕਾਰੀਆਂ ਲਈ ਫਲ ਫਰੂਟ ਦਾ ਵੀ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਡੇ ਜੀਵਨ ਵਿੱਚ ਸਫਾਈ ਸੇਵਕਾਂ ਦਾ ਵਿਸ਼ੇਸ਼ ਯੋਗਦਾਨ ਹੋਣ ਕਾਰਨ ਸਾਡੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਇਨ੍ਹਾਂ ਦੇ ਹੱਕੀ ਸੰਘਰਸ਼ ਵਿੱਚ ਸਾਥ ਦਿੱਤਾ ਜਾ ਸਕੇ। ਉਨ੍ਹਾਂ ਨੌਜ਼ਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ਵਿੱਚ ਕਰਮਚਾਰੀਆਂ ਦਾ ਸਾਥ ਦੇਣ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦਾ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਉਣ ਲਈ ਓ ਐਸ ਡੀ ਅੰਕਿਤ ਬਾਂਸਲ ਨੂੰ ਸੋਪ ਦਿੱਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਰਕਾਰ ਇਨ੍ਹਾਂ ਦੀਆਂ ਜਾਈਜ਼ ਮੰਗਾਂ ਪਹਿਲ ਦੇ ਆਧਾਰ ਤੇ ਹੱਲ ਕਰਕੇ ਯੂਨੀਅਨ ਦੇ ਸੰਘਰਸ਼ ਨੂੰ ਸਮਾਪਤ ਕਰਨ ਵਿੱਚ ਪਹਿਲਕਦਮੀ ਕਰੇਗੀ। ਇਸ ਮੌਕੇ ਤੇ ਮਹਾਕਾਲ ਮੰਦਿਰ ਪ੍ਰਬੰਧਕ ਕਮੇਟੀ ਦੇ ਆਗੂ ਅਤੇ ਅਹੁੰਦੇਦਾਰ ਹਾਂਜ਼ਰ ਸਨ।
