
ਚੰਡੀਗੜ੍ਹ, 24 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੀ ਮੌਜੂਦਗੀ ਵਿੱਚ ਐਸ.ਏ.ਐਸ ਨਗਰ ਸੈਕਟਰ-68, ਉਦਯੋਗ ਭਵਨ ਵਿਖੇ ਕੰਵਰਦੀਪ ਸਿੰਘ ਨੇ ਅੱਜ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਅਤੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਸ੍ਰੀ ਕੰਵਰਦੀਪ ਸਿੰਘ ਦੀ ਨਿਯੁਕਤੀ ਵੀ ਇਸੇ ਸੋਚ ਦਾ ਹਿੱਸਾ ਹੈ। ਸ੍ਰੀ ਕੰਵਰਦੀਪ ਸਿੰਘ ਬੱਚਿਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਸ੍ਰੀ ਕੰਵਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸ੍ਰੀ ਕੰਵਰਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਦੇ ਸ੍ਰੀ ਕੰਵਰਦੀਪ ਸਿੰਘ ਇੱਕ ਉਦਯੋਗਪਤੀ ਅਤੇ ਇੱਕ ਸਮਾਜ ਸੇਵਕ ਹੈ।
ਇਸ ਮੌਕੇ ਪੰਜਾਬ ਰਾਜ ਬਾ
