*ਸਮਾਜਿਕ ਸੁਰੱਖਿਆ ਵਿਭਾਗ ਤੋਂ ਸਹਾਇਤਾ ਪ੍ਰਾਪਤ ਗ਼ੈਰ ਸਰਕਾਰੀ ਸੰਸਥਾਵਾਂ ਕਰਨਗੀਆਂ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ-ਡਿਪਟੀ ਕਮਿਸ਼ਨਰ*

0
9

ਮਾਨਸਾ, 12 ਮਈ  (ਸਾਰਾ ਯਹਾਂ/  ਮੁੱਖ ਸੰਪਾਦਕ): ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਲੋਕ ਭਲਾਈ ਲਈ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਦੇ ਨੁੰਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਉਪਕਾਰ ਸਿੰਘ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਗੈਰ ਸਰਕਾਰੀ ਸੰਸਥਾਵਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਅਹਿਮ ਉਪਰਾਲੇ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਨਸ਼ਿਆਂ ਨੂੰ ਰੋਕਣ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਉਥੇ ਇੱਕ ਹੈਲਪਲਾਈਨ ਨੰਬਰ ਉਨ੍ਹਾਂ ਲੋਕਾਂ ਲਈ ਜਾਰੀ ਕੀਤਾ ਜਾਵੇ ਜੋ ਇਸ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ ਅਤੇ ਹੁਣ ਉਹ ਨਸ਼ਾ ਛੱਡਣਾ ਚਾਹੁੰਦੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਤਿਆਗਦੇ ਹੋਏ ਆਪਣੇ ਜੀਵਨ ਨੂੰ ਸਿੱਖਿਆ, ਖੇਡਾਂ, ਯੋਗਾ ਅਤੇ ਹੋਰਨਾਂ ਗਤੀਵਿਧੀਆ ਜਿਵੇਂ ਕਿ ਸੰਗੀਤ ਗਾਇਨ, ਕੀਰਤਨ ਆਦਿ ਨਾਲ ਜੋੜਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਵਿਚ ਸਿਹਤ ਵਿਭਾਗ ਵੱਲੋਂ ਨਸ਼ਾ ਛੱਡਣ ਦੇ ਇੱਛੂਕ ਵਿਅਕਤੀਆਂ ਦੀ ਕਾਊਂਸÇਲੰਗ ਲਈ ਅਹਿਮ ਰੋਲ ਨਿਭਾਇਆ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ ਨੇ ਕਿਹਾ ਕਿ ਉਹ ਨਸ਼ੇ ਵਰਗੀਆਂ ਸਮਾਜਿਕ ਕੁਰੀਤੀਆਂ ਨੂੰ ਜੜ ਤੋਂ ਪੁੱਟਣ ਦੇ ਲਈ ਹਰ ਇੱਕ ਵਿਅਕਤੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਕਰਮਚਾਰੀ ਅਤੇ ਸਮਾਜ ਦੇ ਹਰ ਜਿੰਮੇਵਾਰ ਵਿਅਕਤੀ ਨੂੰ ਨੌਜਵਾਨਾਂ ਨੂੰ ਨਸ਼ੇ ਨਾ ਕਰਨ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ।
ਇਸ ਮੀਟਿੰਗ ਵਿੱਚ ਬਾਬਾ ਬਾਹਲ ਦਾਸ ਐਜੂਕੇਸ਼ਨ ਐਂਡ ਵੋਕੇਸ਼ਨਲ ਟ੍ਰੇਨਿੰਗ ਸੁਸਾਇਟੀ, ਝੁਨੀਰ ਮਾਨਸਾ ਤੋਂ ਸ਼੍ਰੀ ਜਸਵਿੰਦਰ ਸਿੰਘ ਅਤੇ ਸ਼੍ਰੀ ਅਮਨਦੀਪ ਸਿੰਘ ਅਤੇ ਜ਼ਿਲ੍ਹਾ ਯੂਥ ਵੈਲਫੇਅਰ ਔਸੋਸੀਏਸ਼ਨ ਭੱਠਾ ਬਸਤੀ ਮਾਨਸਾ ਤੋਂ ਸ. ਜਸਵੀਰ ਸਿੰਘ ਅਤੇ ਸ. ਲਛਮਣ ਸਿੰਘ ਜੀ ਮੌਜੂਦ ਸਨ। ਉਨ੍ਹਾਂ ਸਮਾਜਿਕ ਸੁਰੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਨਾਲ ਕਦਮ ਨਾਲ ਕਦਮ ਮਿਲਾਉਂਦੇ ਹੋਏ ਚੱਲਣ ਲਈ ਆਪਣੀ ਸਹਿਮਤੀ ਦਿੰਦੇ ਹੋਏ ਵਿਭਾਗ ਵੱਲੋਂ ਜਾਰੀ ਗ੍ਰਾਂਟ ਇਨ ਏਡ ਅਤੇ ਨਸ਼ਿਆ ਖਿਲਾਫ ਉਹਨਾਂ ਦੁਆਰਾ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਦੀ ਬਦੋਲਤ ਉਨ੍ਹਾਂ ਦੀਆਂ ਗੈਰ ਸਰਕਾਰੀ ਸੰਸਥਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਕੰਮ ਕਰਨ ਲਈ ਵਿੱਤੀ ਸਹਾਇਤਾ ਮਿਲੀ ਹੈ।   

NO COMMENTS