-ਸਮਾਰਟ ਕਾਰਡ ਧਾਰਕਾਂ ਨੂੰ ਵੰਡੀ ਕਣਕ ਅਤੇ ਦਾਲ ਜ਼ਿਲ੍ਹੇ ਅੰਦਰ 1 ਲੱਖ 1 ਹਜ਼ਾਰ 570 ਸਮਾਰਟ ਕਾਰਡ ਧਾਰਕ ਹਨ

0
36

ਮਾਨਸਾ, 25 ਮਈ  (ਸਾਰਾ ਯਹਾ/ ਜੋਨੀ ਜਿੰਦਲ ) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਜਿੱਥੇ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਅਤੇ ਗਰੀਬ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ, ਉਥੇ ਹੀ ਪੀ.ਐਮ.ਜੀ.ਕੇ.ਵਾਈ. (ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ) ਤਹਿਤ ਪੰਜਾਬ ਸਰਕਾਰ ਵੱਲੋਂ ਸਮਾਰਟ ਕਾਰਡ ਧਾਰਕਾਂ ਨੂੰ ਕਣਕ ਅਤੇ ਦਾਲ ਦੀ ਵੰਡ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ ਫੂਡ ਸਪਲਾਈ ਮੰਤਰੀ ਪੰਜਾਬ ਸ਼੍ਰੀ ਭਾਰਤ ਭੂਸ਼ਨ ਆਸ਼ੂ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਨ੍ਹਾਂ ਲੋੜਵੰਦਾਂ ਦੇ ਸਮਾਰਟ ਕਾਰਡ ਬਣਾਏ ਗਏ ਸਨ, ਉਨ੍ਹਾਂ ਨੂੰ ਅੱਜ ਕਣਕ ਅਤੇ ਦਾਲ ਦੀ ਵੰਡ ਕੀਤੀ ਗਈ ਹੈ।


ਸ਼੍ਰੀਮਤੀ ਮਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 1 ਲੱਖ 1 ਹਜ਼ਾਰ 570 ਸਮਾਰਟ ਕਾਰਡ ਧਾਰਕ ਹਨ, ਜਿਨ੍ਹਾ ਨੂੰ ਇਹ ਵੰਡ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 75 ਫੀਸਦੀ ਲੋੜਵੰਦਾਂ ਨੂੰ ਇਨ੍ਹਾਂ ਦੀ ਵੰਡ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਲੋੜਵੰਦਾਂ ਨੂੰ ਵੀ ਜਲਦ ਹੀ ਇਹ ਕਣਕ ਅਤੇ ਦਾਲ ਦੀ ਵੰਡ ਕਰ ਦਿੱਤੀ ਜਾਵੇਗੀ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀਮਤੀ ਮਧੂ ਨੇ ਦੱਸਿਆ ਕਿ ਸਮਾਰਟ ਕਾਰਡ ਧਾਰਕਾਂ ਨੂੰ 3 ਮਹੀਨਿਆਂ ਲਈ 15 ਕਿਲੋ ਕਣਕ ਪ੍ਰਤੀ ਵਿਅਕਤੀ ਅਤੇ 3 ਕਿਲੋ ਦਾਲ ਪ੍ਰਤੀ ਪਰਿਵਾਰ ਦਿੱਤੀ ਜਾ ਰਹੀ ਹੈ, ਜੋ ਕਿ ਬਿਲਕੁੱਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਕੋਈ ਵੀ ਲਾਭਪਾਤਰੀ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।  

NO COMMENTS