*ਸਮਾਲ ਇੰਡਸਟ੍ਰੀਜ ਐਸੋਸੀਏਸ਼ਨ ਦੀ ਅੱਠਵੀਂ ਜਨਰਲ ਬਾਡੀ ਮੀਟਿੰਗ ਹੋਈ*

0
78

ਫਗਵਾੜਾ 3 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਸਮਾਲ ਇੰਡਸਟਰੀਜ਼ ਐਸੋਸੀਏਸ਼ਨ ਦੀ ਅੱਠਵੀਂ ਜਨਰਲ ਬਾਡੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਕੌੜਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਮੁੱਖ ਮਹਿਮਾਨ ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਫਗਵਾੜਾ ਦੇ ਡਾਇਰੈਕਟਰ ਕੇ.ਕੇ. ਸਰਦਾਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਭਾਰਤੀ ਇੰਜੀਨੀਅਰਿੰਗ ਤੋਂ ਵਿਕਾਸ ਉੱਪਲ ਗੈਸਟ ਆਫ ਆਨਰ ਵਜੋਂ ਮੌਜੂਦ ਰਹੇ। ਇਸ ਦੌਰਾਨ ਐਸੋਸੀਏਸ਼ਨ ਵਲੋਂ ਉਦਯੋਗਪਤੀ ਕੇ.ਕੇ. ਸਰਦਾਨਾ ਨੂੰ ਪ੍ਰਾਈਡ ਆਫ ਫਗਵਾੜਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਰਦਾਨਾ ਨੇ ਇਸ ਸਨਮਾਨ ਲਈ ਸਮਾਲ ਇੰਡਸਟਰੀਜ਼ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਛੋਟੇ ਉਦਯੋਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੇ ਸੁਝਾਅ ਦੇ ਨਾਲ ਉਦਯੋਗਿਕ ਵਿਕਾਸ ਸਬੰਧੀ ਪ੍ਰਭਾਵਸ਼ਾਲੀ ਵਿਚਾਰ ਪੇਸ਼ ਕੀਤੇ। ਪ੍ਰਧਾਨ ਪੰਕਜ ਕੌੜਾ ਨੇ ਦੱਸਿਆ ਕਿ  ਸਰਦਾਨਾ ਅਤੇ ਉਨ੍ਹਾਂ ਦਾ ਪਰਿਵਾਰ ਉਦਯੋਗਾਂ ਦੇ ਖੇਤਰ ਵਿੱਚ ਹੀ ਨਹੀਂ ਸਗੋਂ ਸਿੱਖਿਆ ਦੇ ਪ੍ਰਸਾਰ ਅਤੇ ਸਮਾਜ ਸੇਵਾ ‘ਚ ਵੀ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਜਿਸ ਕਾਰਨ ਸਮੂਹ ਫਗਵਾੜਾ ਵਾਸੀਆਂ ਨੂੰ ਉਹਨਾਂ ’ਤੇ ਮਾਣ ਹੈ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਲਘੂ ਉਦਯੋਗ ਦੀਆਂ ਸਮੱਸਿਆਵਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰਾਂ ਅੱਗੇ ਠੋਸ ਰੂਪ ਵਿੱਚ ਉਠਾਇਆ ਜਾਵੇਗਾ। ਤਾਂ ਜੋ ਸਾਰੀਆਂ ਸਮੱਸਿਆਵਾਂ ਦਾ ਸਹੀ ਢੰਗ ਨਾਲ ਹੱਲ ਕਰਵਾਇਆ ਜਾ ਸਕੇ। ਮੰਚ ਸੰਚਾਲਨ ਕਰਦਿਆਂ ਐਸੋਸੀਏਸ਼ਨ ਦੇ ਸਕੱਤਰ ਰਜਨੀਸ਼ ਜੈਨ ਨੇ ਗੈਸਟ ਆਫ ਆਨਰ ਵਿਕਾਸ ਉੱਪਲ ਅਤੇ ਉਹਨਾਂ ਦੇ ਪਰਿਵਾਰ ਵਲੋਂ ਇੰਡਸਟਰੀ ਅਤੇ ਸਮਾਜਿਕ ਗਤੀਵਿਧੀਆਂ ਵਿਚ ਪਾਏ ਜਾ ਰਹੇ ਯੋਗਦਾਨ ਸਬੰਧੀ ਚਾਨਣਾ ਪਾਇਆ। ਵਿਕਾਸ ਉੱਪਲ ਨੂੰ ਵੀ ਐਸੋਸੀਏਸ਼ਨ ਵਲੋਂ ਸਨਮਾਨਤ ਕੀਤਾ ਗਿਆ। 

NO COMMENTS