*ਸਮੁੱਚੇ ਸਿੱਖਿਆ ਤੰਤਰ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨਾ :ਸ਼ਿਵ ਪਾਲ ਗੋਇਲ, ਇਕਬਾਲ ਸਿੰਘ ਬੁੱਟਰ*

0
22

ਬਠਿੰਡਾ 31 ਜੁਲਾਈ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):

 ਜ਼ਿਲ੍ਹਾ ਬਠਿੰਡਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਸਕੂਲ ਮੁਖੀਆਂ ਦੀ ਇੱਕ ਅਹਿਮ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਮਾਰਟ ਸਕੂਲਾ ਦੇ ਇੰਚਾਰਜ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਆਈਆਂ ਵੱਖ ਵੱਖ ਗ੍ਰਾਂਟਾਂ,ਮਨੋਜ ਕੁਮਾਰ ਲੀਗਲ ਐਡਵਾਈਜਰ ਨੇ ਕਾਨੂੰਨ ਸੰਬੰਧੀ ਜਾਣਕਾਰੀ ਦਿੱਤੀ।ਵਿੱਤ ਸੈਕਸਨ ਅਫ਼ਸਰ ਗੁਰਸੇਵਕ ਸਿੰਘ ਨੇ ਬਿੱਲ, ਸੀ,ਐਸ,ਆਰ ਰੂਲਜ,ਸਰਵਿਸ ਬੁੱਕ ਆਦਿ ਸੰਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਪ੍ਰਿੰਸੀਪਲ ਜਸਪਾਲ ਸਿੰਘ ਰੋਮਾਣਾ ਸਿੱਖਿਆ ਸੁਧਾਰ ਟੀਮ, ਪ੍ਰਿੰਸੀਪਲ ਕੁਲਵਿੰਦਰ ਸਿੰਘ ਇੰਚਾਰਜ ਸਮਾਰਟ ਸਕੂਲ,ਪ੍ਰਿੰਸੀਪਲ ਚਮਕੋਰ ਸਿੰਘ ਬਲਾਕ ਨੋਡਲ ਅਫ਼ਸਰ ਰਾਮਪੁਰਾ, ਪ੍ਰਿੰਸੀਪਲ ਕਰਮਜੀਤ ਸਿੰਘ ਬਲਾਕ ਨੋਡਲ ਅਫ਼ਸਰ ਸੰਗਤ ਮੰਡੀ, ਪ੍ਰਿੰਸੀਪਲ ਮਨਿੰਦਰ ਕੌਰ ਬਲਾਕ ਨੋਡਲ ਅਫ਼ਸਰ ਮੌੜ,ਮੰਡੀ, ਪ੍ਰਿੰਸੀਪਲ ਗੁਰਮੇਲ ਸਿੰਘ ਹਾਜ਼ਰ ਸਨ।

NO COMMENTS