*ਸਮੂਹਿਕ ਵਿਆਹ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪਹੁੰਚਣਗੇ ਡੀ.ਜੀ.ਪੀ. ਅਰਪਿਤ ਸ਼ੁਕਲਾ*

0
90

ਫਗਵਾੜਾ 11 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਵਲੋਂ 6 ਅਕਤੂਬਰ ਨੂੰ ਕਰਵਾਏ ਜਾ ਰਹੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਵਿਆਹ ਸਮਾਗਮ ਦੇ ਸਬੰਧ ਵਿਚ ਅੱਜ ਸਭਾ ਦੇ ਮੈਂਬਰਾਂ ਨੇ ਚੰਡੀਗੜ੍ਹ ਸਥਿਤ ਪੁਲਿਸ ਹੈੱਡ ਕੁਆਰਟਰ ਵਿਖੇ ਡੀ.ਜੀ.ਪੀ. ਅਰਪਿਤ ਸ਼ੁਕਲਾ (ਲਾਅ ਐਂਡ ਆਰਡਰ ਪੰਜਾਬ) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਵਲੋਂ ਡੀ.ਜੀ.ਪੀ. ਸ਼ੁਕਲਾ ਨੂੰ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕਰਨ ਲਈ ਸੱਦਾ ਪੱਤਰ ਦਿੱਤਾ ਗਿਆ। ਜਿਸ ਤੇ ਡੀ.ਜੀ.ਪੀ. ਸ਼ੁਕਲਾ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਧੀਆਂ ਨੂੰ ਆਸ਼ੀਰਵਾਦ ਦੇਣ ਲਈ ਜਰੂਰ ਪਹੁੰਚਣਗੇ। ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਰਬ ਨੌਜਵਾਨ ਸਭਾ ਵਲੋਂ ਪਿਛਲੇ ਕਾਫੀ ਸਾਲਾਂ ਤੋਂ ਹਰ ਸਾਲ ਜਰੂਰਤਮੰਦ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਂਦੇ ਹਨ। ਇਸ ਸਮਾਗਮ ਵਿਚ ਪੰਜਾਬ ਭਰ ਤੋਂ ਪਤਵੰਤੇ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦੇਣ ਲਈ ਪਹੁੰਚਦੇ ਹਨ। ਇਸ ਵਾਰ ਵਿਆਹ ਸਮਾਗਮ 6 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਕਰਵਾਏ ਜਾ ਰਹੇ ਹਨ। ਜਿਸ ਤੋਂ ਬਾਅਦ ਹਰ ਸਾਲ ਦੀ ਤਰ੍ਹਾਂ ਸ਼ੁਕਰਾਨੇ ਵਜੋਂ ਮਹਾਂਮਾਈ ਦੀ ਵਿਸ਼ਾਲ ਚੌਂਕੀ 13 ਅਕਤੂਬਰ ਦਿਨ ਐਤਵਾਰ ਨੂੰ ਖੇੜਾ ਰੋਡ ਫਗਵਾੜਾ ਵਿਖੇ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਦੋਵੇਂ ਸਮਾਗਮਾਂ ਦੀਆਂ ਤਿਆਰੀਆਂ ਜੰਗੀ ਪੱਧਰ ਤੇ ਜਾਰੀ ਹਨ। ਇਸ ਮੌਕੇ ਯਾਦਵਿੰਦਰ ਸਿੰਘ ਸਿੱਧੂ, ਨਰਿੰਦਰ ਸਿੰਘ ਸੈਣੀ, ਰਾਕੇਸ਼ ਕੋਛੜ, ਮਨਵੀਰ ਸਿੰਘ ਸੀਹਰਾ ਅਤੇ ਮਨਦੀਪ ਬਾਸੀ ਵੀ ਉਹਨਾਂ ਦੇ ਨਾਲ ਸਨ।

NO COMMENTS