*ਸਮੂਹ ਜ਼ਿਲ੍ਹਾ ਵਾਸੀਆਂ ਨੂੰ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ-ਡਿਪਟੀ ਕਮਿਸ਼ਨਰ*

0
14

ਮਾਨਸਾ, 14 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼ ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 132ਵੇਂ ਜਨਮ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਜਿੱਥੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ, ਉਥੇ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਜਾਤ ਪਾਤ ਤੋ ਉੱਪਰ ਹੋ ਕੇ ਜਿੰਦਗੀ ਜਿਉਣ ਦਾ ਸੁਨੇਹਾ ਦਿੱਤਾ।
           ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਡਾ. ਅੰਬੇਡਕਰ ਜੀ ਨੂੰ ਨਮਨ ਹੁੰਦਿਆਂ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਜਾਤੀਵਾਦ ਦਾ ਖਾਤਮਾ ਕਰਨ ਅਤੇ ਆਪਸੀ ਸ਼ਾਂਤਮਈ ਸਮਾਜਿਕ ਬਣਤਰ ਦੀ ਸਥਾਪਨਾ ਉਤੇ ਜ਼ੋਰ ਦਿੰਦੀ ਹੈ ਅਤੇ ਭਾਰਤ ਦਾ ਸੰਵਿਧਾਨ ਇਹ ਸਾਬਤ ਕਰਦਾ ਹੈ ਕਿ ਬਾਬਾ ਸਾਹਿਬ ਦੀ ਸੋਚ ਸਾਰਿਆਂ ਲਈ ਸਾਂਝੀ ਸੀ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਇੱਕ ਮਹਾਨ ਵਿਦਵਾਨ, ਨਿਆਂਕਾਰ, ਅਰਥਸ਼ਾਸਤਰੀ ਅਤੇ ਸਮਾਜ ਸੁਧਾਰਕ ਸਨ।
        ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਗੌਰਵ ਦੀ ਘੜੀ ਹੈ ਕਿ ਆਪਾਂ ਸਾਰੇ, ਅੱਜ ਭਾਰਤੀ ਸੰਵਿਧਾਨ ਦੇ ਪਿਤਾਮਾ ਦੇ ਜਨਮ ਦਿਹਾੜੇ ਦੇ ਮੌਕੇ ’ਤੇ, ਉਨ੍ਹਾਂ ਦੀ ਸਮਾਜ ਪ੍ਰਤੀ ਮਹੱਤਵਪੂਰਨ ਦੇਣ ਨੂੰ ਯਾਦ ਕਰ ਰਹੇ ਹਾਂ ਅਤੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰ ਰਹੇ ਹਾਂ।    

NO COMMENTS