ਬੁਢਲਾਡਾ 5 ਜੁਲਾਈ(ਸਾਰਾ ਯਹਾਂ/ਅਮਨ ਮਹਿਤਾ): ਵਿਕਾਸ ਅਤੇ ਤਰੱਕੀ ਲਈ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਇੰਨ ਬਿੰਨ ਲਾਗੂ ਕਰਨ ਲਈ ਸਬ ਡਵੀਜਨ ਅੰਦਰ ਪਹਿਲ ਦੇ ਆਧਾਰ ਤੇੇ ਕੰਮ ਕਰਨਾ ਮੁੱਖ ਮੰਤਵ ਹੈ। ਇਹ ਸ਼ਬਦ ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਨਵ ਨਿਯੁਕਤ ਆਈ ਏ ਐਸ ਅਫਸਰ ਐਸ ਡੀ ਐਮ ਹਰਪ੍ਰੀਤ ਸਿੰਘ ਨੇ ਚਾਰਜ ਸੰਭਾਲਦਿਆਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਭ੍ਰਿਸ਼ਟਾਚਾਰ ਅਤੇ ਅਣਗਹਿਲੀ ਕਿਸੇ ਵੀ ਕਰਮਚਾਰੀ ਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਦੇ ਵਿਕਾਸ ਸੰਬੰਧੀ ਸ਼ੁਰੂ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕਰਵਾਉਣ ਲਈ ਕਿਹਾ। ਉਨ੍ਹਾਂ ਸਬ ਡਵੀਜਨ ਪੱਧਰ ਦੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਯੌਜਨਾਵਾਂ ਨੂੰ ਇੰਨ ਬਿੰਨ ਲਾਗੂ ਕਰਨ ਲਈ ਆਪਣੀ ਡਿਊਟੀ ਈਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਸ਼ਹਿਰ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਵਿਕਾਸ, ਤਰੱਕੀ ਅਤੇ ਸ਼ਹਿਰ ਨੂੰ ਸੁੰਦਰ ਅਤੇ ਸੈਰਗਾਹ ਬਣਾਉਣ ਲਈ ਸਹਿਯੋਗ ਦੇਣ।