ਮਾਨਸਾ, 23 ਮਈ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ The Representation of People Act, 1951 ਦੀ ਧਾਰਾ 135 ਬੀ, The Punjab Shops and Commercial Establishment Act, 1958 (Punjab Act No 15 of 1958) ਅਤੇ ਫੈਕਟਰੀਜ਼ ਐਕਟ 1948 ਵਿਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਸਮੂਹ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਚ ਮਿਤੀ 01 ਜੂਨ, 2024 ਨੂੰ ਪੇਡ ਛੁੱਟੀ ਹੋਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿਚ ਲੋਕ ਸਭਾ ਚੋਣਾਂ-2024 ਮਿਤੀ 01 ਜੂਨ, 2024 ਨੂੰ ਹੋਣੀਆਂ ਨਿਯਤ ਹੋਈਆਂ ਹਨ। ਇਸ ਲਈ ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ। ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਚ ਪੇਡ ਛੁੱਟੀ ਕੀਤੀ ਜਾਣੀ ਜ਼ਰੂਰੀ ਹੈ।