*ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, 7.30 ਤੋਂ 2 ਵਜੇ ਤੱਕ ਖੁੱਲ੍ਹਣਗੇ ਦਫ਼ਤਰ*

0
70

(ਸਾਰਾ ਯਹਾਂ/  ਮੁੱਖ ਸੰਪਾਦਕ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਇਹ ਨਵਾਂ ਸਮਾਂ 2 ਮਈ ਤੋਂ ਬਦਲਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ 2 ਮਈ ਤੋਂ ਸਵੇਰੇ 7.30 ਤੋਂ ਦੁਪਿਹਰ 2 ਵਜੇ ਤੱਕ ਦਫਤਰ ਖੁੱਲਿਆ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਕੇ ਕਿਹਾ ਕਿ ਪੰਜਾਬ ਦੀ ਸਰਕਾਰ ਨਵੀਂ ਸੋਚ ਦੀ ਸਰਕਾਰ ਹੈ। ਹਰ ਰੋਜ਼ ਕੋਈ ਨਾ ਕੋਈ ਨਵੇਂ ਫ਼ੈਸਲੇ ਲੋਕ ਪੱਖੀ ਲਏ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਦਿੱਕਤਾਂ ਘਟਾਈਆਂ ਜਾਣ।

ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਜਿੰਨੇ ਵੀ ਸਰਕਾਰੀ ਦਫਤਰ ਹਨ ਉਨ੍ਹਾਂ ਦਾ 2 ਮਈ ਤੋਂ ਸਮਾਂ ਬਦਲਿਆ ਜਾ ਰਿਹਾ ਹੈ। ਪੰਜਾਬ ਦੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ 15 ਜੁਲਾਈ ਤੱਕ ਰਹੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਲਾਗੂ ਕਰਨ ਤੋਂ ਪਹਿਲਾਂ ਕਈ ਲੋਕਾਂ ਨਾਲ ਰਾਇ ਕੀਤੀ ਗਈ ਹੈ ਉਨ੍ਹਾਂ ਨੇ ਇਸ ਫੈਸਲੇ ਦਾ ਸੁਆਗਤ ਕੀਤਾ ਹੈ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਵੀ ਇਸ ਬਾਰੇ ਕਿਹਾ ਕਿ ਸਮੇਂ ਨਾਲ ਘਰ ਆ ਕੇ ਉਨ੍ਹਾਂ ਨੂੰ ਬੱਚਿਆ ਨਾਲ ਜ਼ਿਆਦਾ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ। 

ਇਸ ਦੇ ਨਾਲ ਹੀ ਬਿਜਲੀ ਬੋਰਡ ਨੇ ਦੱਸਿਆ ਕਿ ਬਿਜਲੀ ਬੋਰਡ ਦਾ ਜਿਆਦਾ ਲੋਡ 2 ਵਜੇ ਤੋਂ 5 ਵਜੇ ਤੱਕ ਪੀਕ ਤੇ ਹੁੰਦਾ ਹੈ ਇਸ ਲਈ ਜੇ ਸਰਕਾਰੀ ਦਫਤਰ 2 ਵਜੇ ਬੰਦ ਹੋ ਜਾਣਗੇ ਤਾਂ ਇਸ ਨਾਲ ਬਿਜਲੀ ਬੋਰਡ ਉੱਤੇ ਵੀ ਜ਼ਿਆਦਾ ਬੋਝ ਨਹੀਂ ਪਵੇਗਾ।

NO COMMENTS