*ਸਰਕਾਰੀ ਪ੍ਰਇਮਰੀ ਸਕੂਲ ਦੋਦੜਾ’ ਵਿਖੇ ਲਗਾਇਆ ਜਾਗਰੂਕਤਾ ਕੈਂਪ/ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ*

0
28

ਮਾਨਸਾ, 07 ਅਪ੍ਰੈਲ- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ‘ਸਰਕਾਰੀ ਪ੍ਰਇਮਰੀ  ਸਕੂਲ ਦੋਦੜਾ’ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ। ਰਾਜੇਸ਼ ਕੁਮਾਰ ਬੁਢਲਾਡਾ ਨੇ ਕੈਂਪ ਨੂੰ ਸੰਬੋਧਨ ਕਰਦਿਆਂ ਜੀ ਆਇਆ ਆਖਦਿਆਂ ਸਕੂਲ ਦੀਆਂ ਪ੍ਰਾਪਤੀਆਂ ਨੈਸ਼ਨਲ ਪੱਧਰ ਤੇ ਸਕਾਊਂਟਿੰਗ ਕੈਂਪ, ਖੇਡਾਂ, ਸਕੂਲ ਦੀ ਆਧੁਨਿਕ ਦਿੱਖ, ਸ਼ਾਨਦਾਰ ਪਾਰਕ, ਖੂਬਸੂਰਤ ਪੜ੍ਹਾਈ ਦਾ ਮਾਹੌਲ, ਐਜੂਕੇਸ਼ਨਲ ਝੂਲੇ, ਸਮਾਰਟ ਕਮਰਿਆਂ ਅਤੇ ਵਿਸ਼ੇਸ਼ ਦਿਨਾਂ ਨੂੰ ਸਕਾਊਂਟ ਦੇ ਜ਼ਰੀਏ ਮਨਾਉਣ ਬਾਰੇ ਜਾਣੂ ਕਰਵਾਇਆ। ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਬੱਚਿਆਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਸਕੂਲ ਵਿੱਚ ਪਹੁੰਚੇ ਮੁੱਖ ਮਹਿਮਾਨ ਰਾਜਿੰਦਰ ਵਰਮਾ ਦਾ ਵਿਸ਼ੇਸ਼ ਰੂਪ ਵਿੱਚ ਸਕੂਲ ਮੁੱਖੀ ਸੰਦੀਪ ਕੁਮਾਰ ਨੇ ਧੰਨਵਾਦ ਕੀਤਾ।  ਇਸ ਮੌਕੇ ਸਕੂਲ ਮੁੱਖ ਅਧਿਆਪਕ ਸੰਦੀਪ ਕੁਮਾਰ, ਰਾਜੇਸ਼ ਕੁਮਾਰ ਬੁਢਲਾਡਾ, ਜਸਵਿੰਦਰ ਕੌਰ, ਸੁਰਿੰਦਰ ਪਾਲ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਬਿਹਾਰਾ ਸਿੰਘ ਅਤੇ ਪਿੰਡ ਦੇ ਸਰਪੰਚ ਰਾਮ ਸਿੰਘ, ਮੈਂਬਰ ਨਿਰਮਲ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here