
ਫਗਵਾੜਾ 15 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਸਰਕਾਰੀ ਪ੍ਰਾਇਮਰੀ ਸਕੂਲ ਵਜੀਦੋਵਾਲ ਵਿਖੇ ਬਾਲ ਮੇਲੇ ਦਾ ਆਯੋਜਨ ਕੀਤਾ ਗਿਆ। ਸਕੂਲ ਇੰਚਾਰਜ ਨੀਨਾ ਬਨਿਆਲ ਦੀ ਅਗਵਾਈ ਹੇਠ ਆਯੋਜਿਤ ਬਾਲ ਮੇਲੇ ਦੌਰਾਨ ਸਰਪੰਚ ਰਿੰਪਲ ਕੁਮਾਰ ਅਤੇ ਉਹਨਾਂ ਦੀ ਪਤਨੀ ਸੋਨੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬਾਲ ਮੇਲੇ ਦੌਰਾਨ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ, ਸੁੰਦਰ ਲਿਖਾਈ, ਚਿੱਤਰਕਲਾ ਅਤੇ ਹੋਰ ਖੇਡ ਮੁਕਾਬਲੇ ਵੀ ਕਰਵਾਏ ਗਏ। ਬੱਚਿਆਂ ਦੀਆਂ ਮਾਤਾਵਾਂ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਜੇਤੂ ਬੱਚਿਆਂ ਨੂੰ ਸਨਮਾਨਤ ਵੀ ਕੀਤਾ ਗਿਆ। ਸਰਪੰਚ ਰਿੰਪਲ ਕੁਮਾਰ ਨੇ ਸਕੂਲ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਨਿੱਕੇ ਬੱਚਿਆਂ ਦੀਆਂ ਅਜਿਹੀਆਂ ਮਨੋਰੰਜਕ ਗਤੀਵਿਧੀਆਂ ਨਾਲ ਉਹਨਾਂ ਵਿਚ ਸਕੂਲ ਪ੍ਰਤੀ ਦਿਲਚਸਪੀ ਵੱਧਦੀ ਹੈ। ਅਖੀਰ ਵਿਚ ਸਕੂਲ ਪ੍ਰਬੰਧਕ ਕਮੇਟੀ ਵਲੋਂ ਮੁੱਖ ਮਹਿਮਾਨ ਅਤੇ ਸਮੂਹ ਮਾਪਿਆਂ ਦਾ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਭਾਵਨਾ ਸ਼ਰਮਾ, ਸੁਨੀਤਾ ਕੁਮਾਰੀ, ਪਿ੍ਰੰਸ, ਮਮਤਾ ਰਾਣੀ, ਬੀਨਾ ਆਦਿ ਹਾਜਰ ਸਨ।
