ਸਰਕਾਰੀ ਬਹੁਤਕਨੀਕੀ ਕਾਲਜ ਬਰੇਟਾ ਵਿਖੇ ਦਿੱਤੀ ਵਜੀਫ਼ਾ ਸਕੀਮਾਂ ਦੀ ਜਾਣਕਾਰੀ

0
11

ਮਾਨਸਾ, 22 ਅਕਤੂਬਰ (ਸਾਰਾ ਯਹਾ/ਹੀਰਾ ਸਿੰਘ ਮਿੱਤਲ) : ਸਰਕਾਰੀ ਬਹੁਤਕਨੀਕੀ ਕਾਲਜ ਬਰੇਟਾ ਵਿਖੇ ਵਿਦਿਆਰਥੀਆਂ ਨੂੰ ਵਜੀਫ਼ਾ ਸਕੀਮਾਂ ਦੀ ਜਾਣਕਾਰੀ ਦੇਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵਜੀਫ਼ਾ ਸਕੀਮਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਅਤੇ ਇਸੇ ਮੰਤਵ ਲਈ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਕੈਂਪ ਲਗਾਇਆ ਗਿਆ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨਵਨੀਤ ਵਾਲੀਆ ਨੇ ਕਿਹਾ ਕਿ ਸਮੂਹ ਸਟਾਫ਼ ਦੀ ਮਿਹਨਤ ਸਦਕਾ ਵਿਦਿਆਰਥੀਆਂ ਦੇ ਪਿਛਲੇ ਨਤੀਜੇ 100 ਫੀਸਦੀ ਰਹੇ ਅਤੇ ਨਵੇਂ ਸੈਸ਼ਨ ਵਿੱਚ 100 ਫੀਸਦੀ ਦਾਖਲੇ ਹੋ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਚੰਗੇ ਭਵਿੱਖ ਲਈ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲੲ ਪ੍ਰੇਰਿਆ। ਕੈਂਪ ਦੌਰਾਨ ਕਿਰਤ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਬੀ.ਓ.ਸੀ.ਡਬਲਿਊ ਦੀਆਂ ਸਕੀਮਾਂ, ਬੱਚਿਆਂ ਲਈ ਵਜੀਫ਼ਾ ਸਕੀਮ 25000 ਰੁਪਏ ਤੱਕ, ਬਾਲੜੀ ਸਕੀਮ, ਐਕਸਗ੍ਰੇਸੀਆ ਸਕੀਮ, ਸ਼ਗਨ ਸਕੀਮ 31000 ਰੁਪਏ ਅਤੇ ਹੋਰ ਵੱਖ-ਵੱਖ ਸਕੀਮਾਂ ਬਾਰੇ ਸਮਝਾਇਆ ਗਿਆ। ਇਸ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਜਗਰੂਪ ਭਾਰਤੀ, ਪਿ੍ਰੰਸੀਪਲ ਜਸਪ੍ਰੀਤ ਕੌਰ, ਪ੍ਰਿੰਸੀਪਲ ਅਸ਼ੋਕ ਕੁਮਾਰ, ਪ੍ਰਿੰਸੀਪਲ ਜੀਵੇਸ਼ ਕੁਮਾਰ, ਪ੍ਰਿੰਸੀਪਲ ਪਰਦੀਪ ਕੁਮਾਰ, ਪ੍ਰਿੰਸੀਪਲ ਵਿਜੇ ਕੁਮਾਰ ਅਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸਨ।

NO COMMENTS