ਸਰਕਾਰੀ ਮਿਡਲ ਸਕੂਲ ਸੁੱਖਾ ਸਿੰਘ ਵਾਲਾ ਦੇ ਅਧਿਆਪਕਾਂ ਵਲੋ ਲੋਕਾ ਨੂੰ ਕਰੋਨਾ ਸੰਬੰਧੀ ਕੀਤਾ ਜਾਗਰੂਕ

0
78

ਮਾਨਸਾ -1ਜੁਲਾਈ  (ਸਾਰਾ ਯਹਾ /ਹੀਰਾ ਸਿੰਘ ਮਿੱਤਲ) ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਚਲਾਏ ਗਏ ਮਿਸ਼ਨ ਫਤਿਹ ਤਹਿਤ ਅੱਜ ਸਰਕਾਰੀ ਮਿਡਲ ਸਕੂਲ ਸੁੱਖਾ ਸਿੰਘ ਵਾਲਾ ਦੇ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਮਿਸ਼ਨ ਫਤਿਹ ਯੋਧੇ ਬਣਨ ਲਈ ਪ੍ਰੇਰਿਤ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਅਜਾਇਬ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਖਿਲਾਫ਼ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ।ਉਹਨਾ ਦੱਸਿਆ ਕਿ ਸਕੂਲ ਸਟਾਫ ਦੀਆਂ ਟੀਮਾ ਬਣਾ ਕੇ ਪਿੰਡ ਵਿੱਚ ਭੇਜਿਆ ਗਿਆ।ਜਿਸ ਦੌਰਾਨ ਟੀਮਾਂ ਵੱਲੋਂ ਲੋਕਾਂ ਨੂੰ ਦੱਸਿਆ ਕਿ ਇਸ ਮਹਾਂਮਾਰੀ ਤੋਂ ਬਚਣ ਲਈ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਲਗਾਓ, ਸਮਾਜਿਕ ਦੂਰੀ ਬਣਾ ਕੇ ਰੱਖੋ ਅਤੇ ਬਾਰ-ਬਾਰ ਆਪਣੇ ਹੱਥਾਂ ਨੂੰ ਸਾਬਨ ਨਾਲ ਧੋਵੋ, ਤਾਂ ਜੋ ਇਸ ਬਿਮਾਰੀ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।ਇਸ ਮੋਕੇ ਭੁਪਿੰਦਰ ਸਿੰਘ ਤੱਗੜ੍ਹ ਪੀ.ਟੀ.ਆਈ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਕੋਵਿਡ-19 ਤੋਂ ਸੁਰੱਖਿਆ ਲਈ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੁਝ ਸਾਵਧਾਨੀਆਂ ਦੀ ਵਰਤੋਂ ਨਾਲ ਅਸੀਂ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਅਪੀਲ ਕੀਤੀ।  ਇਸ ਮੋਕੇ ਸ੍ਰੀਮਤੀ ਸ਼ੈਲਜਾ ਗੁਪਤਾ,ਮੈਡਮ ਰਜਨੀ ਬਾਲਾ ਅਤੇ ਸ੍ਰੀਮਤੀ ਸੰਦੀਪ ਕੌਰ ,ਸਰਪੰਚ ਜਸਪਾਲ ਕੌਰ ਹਾਜਰ ਸਨ।

NO COMMENTS