ਮਾਨਸਾ, 27 ਮਈ ( (ਸਾਰਾ ਯਹਾ/ ਹੀਰਾ ਸਿੰਘ ਮਿੱਤਲ ): ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਇਸ ਵਾਰ ਸਕੂਲਾਂ ਵਿਚ ਦਾਖਲਿਆਂ ਦੇ ਵਾਧੇ ਲਈ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਇਸ ਤਹਿਤ ਸਰਕਾਰੀ ਮਿਡਲ ਸਕੂਲ ਸੁੱਖਾ ਸਿੰਘ ਵਾਲਾ ਵਿਖੇ ਪਿੰਡ ਦੇ ਸਰਪੰਚ ਸ੍ਰੀਮਤੀ ਜਸਪਾਲ ਕੌਰ ਅਤੇ ਹਰਦੀਪ ਸਿੰਘ ਦੇ ਸਹਿਯੋਗ ਸਦਕਾ ਸਮੂਹ ਸਟਾਫ ਵੱਲੋਂ ਬੱਚਿਆਂ ਦੀ ਦਾਖਲਾ ਗਿਣਤੀ ਵਿਚ ਵਾਧਾ ਕੀਤਾ ਗਿਆ ਹੈ। ਅੱਜ ਸਮਾਜ ਸੇਵੀ ਸੁਰਿੰਦਰ ਗੁਪਤਾ ਰਿਟਾ. ਹੈਡਮਾਸਟਰ ਵੱਲੋਂ ਸਕੂਲ ਦੇ ਬੱਚਿਆਂ ਨੂੰ ਕਾਪੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਸਕੂਲ ਮੁਖੀ ਸ੍ਰੀ ਅਜਾਇਬ ਸਿੰਘ, ਭੁਪਿੰਦਰ ਸਿੰਘ ਪੀ.ਟੀ.ਆਈ. ਅਤੇ ਹਰਦੀਪ ਸਿੰਘ ਯੁਨਾਈਟਡ ਸਪੋਰਟਸ ਵੱਲੋਂ ਢਾਣੀਆਂ ਵਿਚ ਜਾ ਕੇ ਇਹ ਕਾਪੀਆਂ ਬੱਚਿਆਂ ਨੂੰ ਸੌਂਪੀਆਂ ਗਈਆਂ ਤਾਂ ਜੋ ਬੱਚਿਆਂ ਨੂੰ ਸਕੂਲ ਵੱਲੋਂ ਮਿਲ ਰਿਹਾ ਰੋਜ਼ਾਨਾ ਦਾ ਕੰਮ ਸਮੇਂ ਸਿਰ ਪੂਰਾ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਨੇਕ ਕਾਰਜ ਲਈ ਸਮੂਹ ਸਕੂਲ ਸਟਾਫ ਵੱਲੋਂ ਸੁਰਿੰਦਰ ਗੁਪਤਾ ਪਰਿਵਾਰ ਦਾ ਧੰਨਵਾਦ ਕੀਤਾ ਗਿਆ। ਸਿੱਖਿਆ ਵਿਭਾਗ ਦੇ ਸਟੇਟ ਪ੍ਰਿੰਟ ਮੀਡੀਆ ਕੋਆਰਡੀਨੇਟਰ ਸ੍ਰੀ ਹਰਦੀਪ ਸਿੰਘ ਸਿੱਧੂ ਨੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਅਤੇ ਪਿੰਡ ਦੇ ਸਰਪੰਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਸਰਕਾਰੀ ਸਕੂਲ ਵਿਚ ਦਾਖਲਿਆਂ ਦਾ ਮਿਆਰ ਉੱਚਾ ਚੁੱਕਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਸ੍ਰੀਮਤੀ ਸ਼ੈਲਜਾ ਗੁਪਤਾ, ਰਜਨੀ ਬਾਲਾ, ਸੰਦੀਪ ਕੌਰ ਮੌਜੂਦ ਸਨ।