*ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਬੇਡਕਰ ਪ੍ਰਤੀਯੋਗਤਾ ਪ੍ਰੀਖਿਆ ਦਾ ਆਯੋਜਨ*

0
6

ਦਿੜ੍ਹਬਾ ਮੰਡੀ, 5 ਦਸੰਬਰ (ਸਾਰਾ ਯਹਾਂ/ਜੋਨੀ ਜਿੰਦਲ ) : ਡਾ. ਬੀ.ਆਰ. ਅੰਬੇਡਕਰ ਐਜੂਕੇਸ਼ਨਲ ਐਂਡ ਵੈੱਲਫੇਅਰ ਫੈੱਡਰੇਸ਼ਨ (ਰਜਿ.) ਸੰਗਰੂਰ ਵੱਲੋਂ ਅੱਜ ਕਾਮਰੇਡ ਭੀਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਵਿਖੇ ਅੰਬੇਡਕਰ ਪ੍ਰਤੀਯੋਗਤਾ ਪ੍ਰੀਖਿਆ ਦਾ ਅਯੋਜਨ ਕੀਤਾ ਗਿਆ। ਇਸ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਦਸਵੀਂ ਜਮਾਤ ਦੇ 230  ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰਤੀਯੋਗਤਾ ਪ੍ਰੀਖਿਆ ਵਿੱਚੋਂ ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀ ਨੂੰ 5100 ਰੁਪਏ, ਦੂਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀ ਨੂੰ 4100 ਰੁਪਏ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀ ਨੂੰ 3100 ਰੁਪਏ ਦੀ ਰਾਸ਼ੀ ਵਜੀਫੇ ਵਜੋਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਅਗਲੇ ਸੱਤ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 1100 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਫੈਡਰੇਸ਼ਨ ਦੇ ਅਹੁੱਦੇਦਾਰਾਂ ਨੇ ਦੱਸਿਆ ਕਿ ਕਿ ਡਾ. ਬੀ.ਆਰ. ਅੰਬੇਡਕਰ ਐਜੂਕੇਸ਼ਨਲ ਐਂਡ ਵੈੱਲਫੇਅਰ ਫੈਡਰੇਸ਼ਨ ਵੱਲੋਂ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਸਿੱਖਿਆ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਦੇ ਉਦੇਸ਼ ਨਾਲ ਇਹ ਪ੍ਰਤੀਯੋਗਤਾ ਪ੍ਰੀਖਿਆ ਹਰ ਸਾਲ ਕਰਵਾਈ ਜਾਵੇਗੀ । ਉਹਨਾਂ ਨੇ ਦੱਸਿਆ ਕਿ ਇਸ ਪ੍ਰਤੀਯੋਗਤਾ ਪ੍ਰੀਖਿਆ ਦਾ ਨਤੀਜਾ 6 ਦਸੰਬਰ ਨੂੰ ਐਲਾਨਿਆ ਜਾਵੇਗਾ ਅਤੇ ਮੋਹਰੀ ਵਿਦਿਆਰਥੀਆਂ ਦਾ 11 ਦਸੰਬਰ ਨੂੰ ਨਕਦ ਰਾਸ਼ੀ ਦੇ ਕੇ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਹਰਤੇਜ ਸਿੰਘ ਕੌਹਰੀਆਂ ਬੀ.ਪੀ.ਈ.ਓ. ਸੁਨਾਮ-2, ਡਾ. ਪਰਮਿੰਦਰ ਸਿੰਘ ਬਘਰੌਲ, ਗੁਰਜੰਟ ਸਿੰਘ ਕੌਹਰੀਆਂ, ਜੁਗਰਾਜ ਸਿੰਘ ਸੁਲਰ ਘਰਾਟ, ਪ੍ਰੋ. ਗੁਰਜੰਟ ਸਿੰਘ ਰੋਗਲਾ, ਸਤਨਾਮ ਸਿੰਘ ਤੂਰਬੰਜ਼ਾਰਾ, ਅੰਗਰੇਜ਼ ਸਿੰਘ ਖਡਿਆਲ, ਹੁਸ਼ਿਆਰ ਸਿੰਘ ਲਾਡਬੰਜ਼ਾਰਾ, ਰੁਪਿੰਦਰ ਸਿੰਘ ਸੁਨਾਮ, ਬਲਵਿੰਦਰ ਸਿੰਘ ਚੱਠਾ, ਲਖਵਿੰਦਰ ਸਿੰਘ ਦਿੜ੍ਹਬਾ, ਅਮਰਿੰਦਰ ਸਿੰਗਲਾ, ਰਜਿੰਦਰ ਕੁਮਾਰ,  ਜੀਵਨ ਸਿੰਘ, ਜਗਸੀਰ ਸਿੰਘ, ਲਖਵਿੰਦਰ ਸਿੰਘ, ਰਮਨਦੀਪ ਕੌਰ, ਜਸਵਿੰਦਰ ਕੌਰ, ਸੰਦੀਪ ਕੌਰ, ਮਨਿੰਦਰ ਕੌਰ ਮੌਜੂਦ ਸਨ।

LEAVE A REPLY

Please enter your comment!
Please enter your name here