*ਸਰਕਾਰੀ ਸਕੂਲ ਜੰਡਾਂਵਾਲਾ ਵਿਖੇ ਬੱਚਿਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਕੀਤਾ ਪ੍ਰੇਰਿਤ‌*

0
152

ਮਾਨਸਾ 28 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ)ਵਾਤਾਵਰਣ ਦੀ ਸੰਭਾਲ ਲਈ ਰੁੱਖ ਲਗਾਉਣ ਵਾਲੀ ਸੰਸਥਾ ਅਪੈਕਸ ਕਲੱਬ ਮਾਨਸਾ ਅਤੇ ਸ਼੍ਰੀ ਕਿ੍ਸ਼ਨਾ ਗਰੁੱਪ ਦੇ ਮੈਂਬਰਾਂ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਜੰਡਾਂਵਾਲਾ ਮਾਨਸਾ ਦੇ ਬਾਹਰ ਛਾਂਦਾਰ ਰੁੱਖ ਲਗਾਏ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਉਨ੍ਹਾਂ ਦੇ ਕਲੱਬ ਵੱਲੋਂ ਸ਼ਹਿਰ ਦੀਆਂ ਵਾਤਾਵਰਣ ਲਈ ਚਿੰਤਿਤ ਸੰਸਥਾਵਾਂ ਨਾਲ ਮਿਲ ਕੇ ਸਮਾਰਟ ਮੂਵ ਗਰੁੱਪ ਦੇ ਸਹਿਯੋਗ ਨਾਲ ਪੌਦੇ ਲਗਾਏ ਜਾ ਰਹੇ ਹਨ ਇਸੇ ਲੜੀ ਤਹਿਤ ਅੱਜ ਮਨੀਸ਼ ਚੌਧਰੀ ਦੀ ਅਗਵਾਈ ਹੇਠ ਬਣੇ ਸ਼੍ਰੀ ਕ੍ਰਿਸ਼ਨਾ ਗਰੁੱਪ ਦੇ ਮੈਂਬਰਾਂ ਨਾਲ ਇਹ ਪੌਦੇ ਸਰਕਾਰੀ ਐਲੀਮੈਂਟਰੀ ਸਕੂਲ ਜੰਡਾਂਵਾਲਾ ਮਾਨਸਾ ਦੇ ਬਾਹਰ ਲਗਾਏ ਗਏ ਹਨ ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਜਿੱਥੇ ਵੀ ਜਗ੍ਹਾ ਮਿਲਦੀ ਹੈ ਉਥੇ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਪੂਰੀ ਤਰ੍ਹਾਂ ਨਾਲ ਸੰਭਾਲ ਕਰਨੀ ਚਾਹੀਦੀ ਹੈ ਤਾਂ ਕਿ ਵਾਤਾਵਰਣ ਦੀ ਸੰਭਾਲ ਵਿੱਚ ਬਣਦਾ ਯੋਗਦਾਨ ਪਾਇਆ ਜਾ ਸਕੇ ਉਨ੍ਹਾਂ ਦੱਸਿਆ ਕਿ ਸ਼੍ਰੀ ਕ੍ਰਿਸ਼ਨਾ ਗਰੁੱਪ ਦੇ ਮੈਂਬਰ ਸਾਂਝੀਆਂ ਥਾਵਾਂ ਤੇ ਰੁੱਖ ਲਗਾਉਂਦੇ ਹਨ ਅਤੇ ਉਨ੍ਹਾਂ ਦੀ ਸੰਭਾਲ ਲਈ ਵੀ ਹਰ ਸੰਭਵ ਯਤਨ ਕਰਦੇ ਹਨ।ਸਕੂਲ ਇੰਚਾਰਜ ਅਨੂ ਰਾਣੀ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਉਹਨਾਂ ਦੇ ਸਰਬਪੱਖੀ ਵਿਕਾਸ ਲਈ ਵੀ ਵੱਖ ਵੱਖ ਵਿਸ਼ਿਆਂ ਉੱਪਰ ਜਾਣਕਾਰੀ ਦਿੰਦੇ ਰਹਿੰਦੇ ਹਨ ਉਨ੍ਹਾਂ ਕਿਹਾ ਕਿ ਉਹ ਲਗਾਏ ਗਏ ਰੁੱਖਾਂ ਦੀ ਪੂਰੀ ਤਰ੍ਹਾਂ ਨਾਲ ਸੰਭਾਲ ਕਰਨਗੇ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸਮਾਜਸੇਵੀ ਬਲਜੀਤ ਸ਼ਰਮਾਂ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਸੰਬੰਧੀ ਕਿਸੇ ਵੀ ਤਰ੍ਹਾਂ ਦੇ ਸਹਿਯੋਗ ਦੀ ਜ਼ਰੂਰਤ ਹੋਵੇ ਤਾਂ ਉਹਨਾਂ ਦੀ ਟੀਮ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਕਮਲ ਗਰਗ, ਐਡਵੋਕੇਟ ਵਨੀਤ ਗਰਗ, ਬਲਵੀਰ ਅਗਰੋਈਆ,ਜਿੰਮੀ ਭੰਮਾਂ, ਹਰਕਿਸ਼ਨ ਸ਼ਰਮਾਂ, ਮੈਡਮ ਰਸ਼ਿਮ ਸਿੰਗਲਾ,ਇੰਦੂ ਬਾਲਾ,ਅੰਜੂ ਰਾਣੀ,ਜੀਵਨ ਸਿੰਗਲਾ, ਰੋਹਿਤ ਕੁਮਾਰ,ਰਾਜੂ ਤਾਇਲ ਹਾਜ਼ਰ ਸਨ

NO COMMENTS