ਸਰਕਾਰੀ ਸਕੂਲ ਦੀ ਮਿਡ ਡੇ ਮੀਲ ਵਰਕਰ ਕੋਰੋਨਾ ਪੌਜ਼ੇਟਿਵ

0
132

ਲਹਿਰਾਗਾਗਾ02,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਇੱਥੋਂ ਦੇ ਸਰਕਾਰੀ ਸਕੂਲ ਵਿੱਚ ਮਿਡ ਡੇ ਮੀਲ ਵਰਕਰ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਹੈ। ਸਕੂਲ ਦੇ ਅਧਿਆਪਕਾਂ ਤੇ ਬੱਚਿਆਂ ਦੇ ਟੈਸਟ ਕੀਤੇ ਜਾ ਰਹੇ ਹਨ।

ਉਧਰ, ਡਾ. ਹਰਦੀਪ ਨੇ ਦੱਸਿਆ ਕਿ ਇੱਕ ਮਿਡ ਡੇ ਮੀਲ ਵਰਕਰ ਦੇ ਪੌਜ਼ੇਟਿਵ ਆਉਣ ਤੋਂ ਬਾਅਦ ਸਮੂਹ ਅਧਿਆਪਕਾਂ ਦੇ ਸੈਂਪਲ ਲਏ ਗਏ ਜੋ ਨੈਗੇਟਿਵ ਆਏ ਹਨ। ਇਸ ਤੋਂ ਬਾਅਦ ਸਕੂਲੀ ਬੱਚਿਆਂ ਦੇ ਸੈਂਪਲ ਉਨ੍ਹਾਂ ਦੀ ਇੱਛਾ ਅਨੁਸਾਰ ਲਏ ਜਾ ਰਹੇ ਹਨ।

ਸਕੂਲ ਦੀ ਪ੍ਰਿੰਸੀਪਲ ਰਚਨਾ ਰਾਣੀ ਨੇ ਦੱਸਿਆ ਕਿ ਸਕੂਲੀ ਬੱਚਿਆ ਨੂੰ ਕੋਰੋਨਾਵਾਇਰਸ ਦੇ ਫੈਲਣ ਤੋਂ ਬਚਾਅ ਲਈ ਮਾਸਕ ਪਹਿਨਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਵਾਰ-ਵਾਰ ਹੱਥ ਧੋਣ ਲਈ ਕਿਹਾ ਜਾ ਰਿਹਾ ਹੈ।

NO COMMENTS