ਬਠਿੰਡਾ 29 ਅਪ੍ਰੈਲ(ਸਾਰਾ ਯਹਾਂ/ ਮੁੱਖ ਸੰਪਾਦਕ): ਸ ਸ ਸ ਸਕੂਲ ਮੰਡੀ ਕਲਾਂ(ਲੜਕੀਆਂ) ਦੀ ਵਿਦਿਆਰਥਣ ਹਰਲੀਨ ਕੌਰ ਪੁੱਤਰੀ ਸੁਰਜੀਤ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਦੀ ਪ੍ਰੀਖਿਆ ਵਿੱਚ 587/600 ਅੰਕ ਹਾਸਿਲ ਕਰਕੇ ਮੈਰਿਟ ਵਿੱਚ ਸਥਾਨ ਬਣਾਇਆ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ਼ ਕੁਲਵਿੰਦਰ ਸਿੰਘ ਨੇ ਦੱਸਿਆ ਕੇ ਸਕੂਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵਿਦਿਆਰਥਣ ਨੇ ਇਹ ਪ੍ਰਾਪਤੀ ਹਾਸਿਲ ਕੀਤੀ ਹੈ। ਵਰਨਣਯੋਗ ਹੈ ਕੇ ਇਹ ਵਿਦਿਆਰਥਣ ਸਕੂਲ ਦੇ ਹੋਸਟਲ ਵਿਖੇ ਰਹਿ ਕੇ ਪੜਾਈ ਕਰ ਰਹੀ ਹੈ। ਇਸ ਮੌਕੇ ਸਕੂਲ ਵਿੱਚ ਸਾਦਾ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਕੇ ਵਿਦਿਆਰਥਣ ਨੂੰ ਸਨਮਾਨ ਚਿੰਨ ਅਤੇ ਕੈਸ਼ ਪ੍ਰਾਈਜ਼ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਨੋਡਲ ਅਫਸਰ ਸਃ ਚਮਕੌਰ ਸਿੰਘ, ਐੱਸ ਐੱਮ ਸੀ ਚੇਅਰਮੈਨ ਅਮਰੀਕ ਸਿੰਘ, ਵਿਦਿਆਰਥਣ ਦੇ ਦਾਦਾ ਜੀ ਤੇਜਾ ਸਿੰਘ ਤੇ ਦਾਦੀ ਜੀ ਭੂਰੋ ਕੌਰ, ਮੈਡਮ ਬਲਦੇਵ ਕੌਰ ਇੰਚਾਰਜ ਸ ਸ ਸ ਸ ਮੰਡੀ ਕਲਾਂ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ। ਅੰਤ ਵਿੱਚ ਸਾਰੀਆਂ ਵਿਦਿਆਰਥਣਾਂ ਨੂੰ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ।