*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ*

0
47

ਬਠਿੰਡਾ 05 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ)

ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਨਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।

      ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਰਮਸਾ) ਰਾਮਸਰਾ ਵਿਖੇ ਸਕੂਲ ਡੀ ਡੀ ਓ ਪ੍ਰਿੰਸੀਪਲ ਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।

     ਇਸ ਮੌਕੇ ਸਕੂਲ ਇੰਚਾਰਜ ਲੈਕਚਰਾਰ ਸਰਿਤਾ ਕੁਮਾਰੀ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਸਕੂਲ ਆਉਣ ‘ਤੇ ਲਗਨ ਨਾਲ ਪੜ੍ਹਾਈ ਕਰਨ ਦਾ ਸੁਨੇਹਾ ਦਿੱਤਾ। ਇਸ ਮੀਟਿੰਗ ‘ਚ ਵਿਭਾਗ ਵੱਲੋਂ ਚਲਾਏ ਜਾ ਰਹੇ ਨਵੇਂ ਪ੍ਰਜੈਕਟ ਸੀਈਪੀ ਬਾਰੇ ਬੱਚਿਆਂ ਦੇ ਮਾਪਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਬਿਜਨਸ ਬਲਾਸਟਰ ਸਕੂਲ ਟੀਮ ਵੱਲੋਂ ਵੱਖ-ਵੱਖ ਸਟਾਲ ਲਗਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਅਤੇ ਲਾਇਬ੍ਰੇਰੀ ਵਿੱਚ ਕਿਤਾਬਾਂ ਦੀ ਪ੍ਰਦਰਸ਼ਨ ਵੀ ਲਗਾਈ ਗਈ।

ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤਰਲੋਚਨ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ, ਲੈਕਚਰਾਰ ਸ਼ਮਸ਼ਾਦ, ਅਰਵਿੰਦ ਕੁਮਾਰ, ਕਿਰਨ ਬਾਲਾ, ਮੈਡਮ ਜੋਤੀ, ਅਮਨਪ੍ਰੀਤ ਕੌਰ, ਅਮਨਦੀਪ ਕੌਰ, ਰਜਨੀ ਬਾਲਾ,ਭੁਪਿੰਦਰ ਸਿੰਘ ਤੱਗੜ, ਤੇਜਿੰਦਰ ਕੁਮਾਰ, ਹੰਸ ਰਾਜ,ਸੁਖਪ੍ਰੀਤ ਕੌਰ, ਗੁਰਮੀਤ ਸਿੰਘ ਮਾਨ, ਵਿਨੋਦ ਕੁਮਾਰ,ਵੰਦਨਾ ਹਾਜ਼ਰ ਸਨ।

NO COMMENTS