*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦਾ ਆਯੋਜਨ*

0
9

ਬਠਿੰਡਾ 11 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ)

ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਨਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੁੱਚੇ ਬਠਿੰਡਾ ਜ਼ਿਲ੍ਹੇ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਮੀਟਿੰਗ ਦਾ  ਆਯੋਜਨ ਕੀਤਾ ਗਿਆ।

      ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਸਕੂਲ ਇੰਚਾਰਜ ਸਰਿਤਾ ਕੁਮਾਰੀ ਦੀ ਅਗਵਾਈ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਸਮੁੱਚੀ ਮਨੇਜਮੈਂਟ ਕਮੇਟੀ ਵਲੋਂ ਸਕੂਲ ਦੀ ਸਫ਼ਾਈ, ਨਵੇਂ ਸੈਸ਼ਨ ਵਿੱਚ ਬੱਚਿਆਂ ਦੀ ਗਿਣਤੀ ਵਧਾਉਣ ਅਤੇ ਸਕੂਲ ਦੀਆਂ ਸਮੱਸਿਆਂਵਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ।

          ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਦੂਲ ਸਿੰਘ ਸਰਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ, ਤਰਲੋਚਨ ਸਿੰਘ ਚੇਅਰਮੈਨ, ਸੁਖਦੇਵ ਸਿੰਘ,ਮਾਇਆ ਦੇਵੀ, ਪੂਜਾ ਰਾਣੀ, ਬਲਵੀਰ ਸਿੰਘ, ਗੁਰਤੇਜ ਸਿੰਘ, ਇੰਦਰਜੀਤ ਸਿੰਘ, ਲੈਕਚਰਾਰ ਸ਼ਮਸ਼ਾਦ ਬੇਗਮ ਅਤੇ ਅਰਵਿੰਦ ਕੁਮਾਰ ,

ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

NO COMMENTS