
ਮਾਨਸਾ, 08 ਜੁਲਾਈ : (ਸਾਰਾ ਯਹਾਂ/ਬੀਰਬਲ ਧਾਲੀਵਾਲ ):
ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰੀਤੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਸ਼੍ਰੀਮਤੀ ਗੁਰਜੀਤ ਕੌਰ ਢਿੱਲੋਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦੇਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਵਿੱਚ ਚੱਲ ਰਹੀਆਂ ਸੇਵਾਵਾਂ ਜਿਵੇਂ ਵਕੀਲ ਸਾਹਿਬਾਨ ਦੀ ਨਿਯੁਕਤੀ, ਲੋਕ ਅਦਾਲਤ, ਪਰਮਾਨੈਂਟ ਲੋਕ ਅਦਾਲਤ, ਸੀਨੀਅਰ ਸਿਟੀਜਨ ਐਕਟ, ਜਿਣਸੀ ਸੋਸ਼ਣ ਅਤੇ ਹਿੱਟ ਅਤੇ ਰਨ ਕੇਸਾਂ ਦੇ ਮੁਆਵਜ਼ੇ ਸਬੰਧੀ ਜਾਣਕਾਰੀ ਦਿੱਤੀ ਗਈ।
ਸਕੱਤਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਮੁਫ਼ਤ ਕਾਨੂੰਨੀ ਸੇਵਾਵਾਂ ਦੇ ਪ੍ਰਚਾਰ ਵਿੱਚ ਆਪਣਾ ਅਹਿਮ ਰੋਲ ਨਿਭਾਉਣ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਓਮ ਪ੍ਰਕਾਸ਼ ਮਿੱਢਾ ਤੋਂ ਇਲਾਵਾ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।
