*ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਸੈਮੀਨਾਰ ਦਾ ਆਯੋਜਨ*

0
18

ਮਾਨਸਾ, 5 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਸਕੱਤਰ ਜ਼ਿਲ੍ਹਾ ਲੀਗਲ ਸਰਵਿਸਜ਼ ਅਥਾਰਟੀ ਮਾਨਸਾ ਸ਼੍ਰੀਮਤੀ ਸ਼ਿਲਪਾ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦੇਣ ਸਬੰਧੀ ਸੈਮੀਨਾਰ ਲਗਾਇਆ ਗਿਆ।
ਇਸ ਮੌਕੇ ਸ਼੍ਰੀਮਤੀ ਸ਼ਿਲਪਾ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਵਿੱਚ ਚੱਲ ਰਹੀਆਂ ਸੇਵਾਵਾਂ ਜਿਵੇਂ ਵਕੀਲ ਸਾਹਿਬਾਨ ਦੀ ਨਿਯੁਕਤੀ, ਲੋਕ ਅਦਾਲਤ, ਪਰਮਾਨੈਂਟ ਲੋਕ ਅਦਾਲਤ, ਸੀਨੀਅਰ ਸਿਟੀਜ਼ਨ ਐਕਟ ਅਤੇ ਹਿੱਟ ਐਂਡ ਰਨ ਦੇ ਕੇਸਾਂ ਦੇ ਮੁਆਵਜ਼ੇ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ ਮੁਫਤ ਕਾਨੂੰਨੀ ਸੇਵਾਵਾਂ ਦੇ ਪ੍ਰਚਾਰ ਵਿੱਚ ਆਪਣਾ ਅਹਿਮ ਰੋਲ ਨਿਭਾਉਣ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਦੇ ਪਿ੍ਰੰਸੀਪਲ, ਅਤੇ ਸਟਾਫ ਮੈਂਬਰ ਮੌਜੂਦ ਸਨ।

NO COMMENTS